ਭੂਪਾਲ, 24 ਜੂਨ (ਪੀ.ਟੀ.)-ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੇਸ਼ੇਵਰ ਪ੍ਰੀਖਿਆ ਬੋਰਡ ਘੁਟਾਲੇ ‘ਚ ਉਨ੍ਹਾਂ ਦੀ ਸ਼ਮੂਲੀਅਤ ਦੇ ਦੋਸ਼ ਲਗਾਉਣ ਵਾਲੇ ਪ੍ਰਦੇਸ਼ ਕਾਂਗਰਸ ਦੇ ਮੁੱਖ ਬੁਲਾਰੇ ਕੇ. ਕੇ. ਮਿਸ਼ਰਾ ਖ਼ਿਲਾਫ਼ ਅੱਜ ਜ਼ਿਲ੍ਹਾ ਅਦਾਲਤ ‘ਚ ਮਾਨਹਾਨੀ ਦਾ ਮਾਮਲਾ ਦਰਜ ਕੀਤਾ। ਮੁੱਖ ਮੰਤਰੀ ਵੱਲੋਂ ਅੱਜ ਉਨ੍ਹਾਂ ਦੇ ਵਕੀਲ ਨੇ ਜ਼ਿਲ੍ਹਾ ਜੱਜ ਸੁਸ਼ਮਾ ਖੋਸਲਾ ਦੀ ਅਦਾਲਤ ‘ਚ ਮਿਸ਼ਰਾ ਖ਼ਿਲਾਫ਼ ਮਾਨਹਾਨੀ ਦਾ ਮੁਕੱਦਮਾ ਦਰਜ ਕੀਤਾ।