ਚੰਡੀਗੜ੍ਹ, 24 ਜੂਨ (ਪੀ.ਟੀ.)-ਸ਼ਹਿਰੀ ਵਿਕਾਸ ਵੱਲ ਜ਼ੋਰ ਦੇਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਦਾ ਪਲਾਨ ਤਿਆਰ ਹੈ। ਜਿਸ ਦੇ ਤਹਿਤ ਸੂਬੇ ਦੇ ਪਿੰਡਾਂ ਦਾ ਚਾਰ ਪੜਾਆਂ ਵਿਚ ਵਿਕਾਸ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੇ ਤਹਿਤ ਪਿੰਡਾਂ ਨੂੰ ਮਾਡਲ ਪਿੰਡ ਬਣਾਉਣ ਲਈ ਸਾਰੀਆਂ ਮੁੱਢਲੀਆਂ ਸਹੂਲਤਾਂ ਛੱਪੜਾਂ ਦੇ ਨਵੀਨੀਕਰਨ, ਗੰਦੇ ਪਾਣੀ ਨੂੰ ਸਾਫ ਕਰਨ, ਗਲੀਆਂ-ਨਾਲੀਆਂ ਪੱਕੀਆਂ ਕਰਨ, ਪੀਣ ਵਾਲੇ ਪਾਣੀ ਲਈ ਆਰ.ਓ. ਸਿਸਟਮ ਲਗਾਉਣ ਅਤੇ ਪਿੰਡਾਂ ਵਿਚ ਪਾਰਕ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ। ਪਿੰਡਾਂ ਦੇ ਵਿਕਾਸ ਲਈ ਤਿਆਰ ਕੀਤੇ ਨਵੇਂ ਪਲਾਨ ਤੇ ਪਾਈਲਟ ਪ੍ਰੋਜੈਕਟ ਸਬੰਧੀ ਵਿਸ਼ੇਸ਼ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸੂਬੇ ਦੇ ਪਿੰਡਾਂ ਨੂੰ ਪੇਂਡੂ ਵਿਕਾਸ ਦੇ ਮਾਡਲ ਵਜੋਂ ਵਿਕਸਤ ਕੀਤਾ ਜਾਵੇਗਾ। ਪਹਿਲੇ ਪੜਾਅ ਵਿਚ ਪਿੰਡਾਂ ਦੇ ਞਰਾਬ ਤੇ ਗੰਦੀ
ਦਾ ਸ਼ਿਕਾਰ ਹੋ ਰਹੇ ਛੱਪੜਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਛੱਪੜਾਂ ਵਿਚ ਪਸ਼ੂਆਂ ਨੂੰ ਪੀਣ ਲਈ ਸਾਫ ਪਾਣੀ ਮਿਲ ਸਕੇ। ਛੱਪੜਾਂ ਦੇ ਪਾਣੀ ਦੀ ਸਫਾਈ ਲਈ ਟਰੀਟਮੈਂਟ ਪਲਾਂਟ ਲਗਾਏ ਜਾਣਗੇ ਤਾਂ ਜੋ ਛੱਪੜਾਂ ਦਾ ਅੱਗੇ ਖੇਤੀ ਦੀ ਸਿੰਚਾਈ ਲਈ ਵਰਤੋਂ ਵਿਚ ਆ ਸਕੇ। ਉਨ੍ਹਾਂ ਦੱਸਿਆ ਕਿ ਛੱਪੜਾਂ ਦੇ ਆਲੇ-ਦੁਆਲੇ ਚਾਰ ਦੀਵਾਰੀ ਵੀ ਕਰਵਾਈ ਜਾਵੇਗੀ। ਦੂਜੇ ਪੜਾਅ ਵਿਚ ਪਿੰਡਾਂ ਵਿਚ ਲੋਕਾਂ ਦੇ ਸੈਰ ਕਰਨ ਲਈ ਪਾਰਕ ਬਣਾਏ ਜਾਣਗੇ ਜਦੋਂ ਕਿ ਤੀਜੇ ਪੜਾਅ ਤਹਿਤ ਪਿੰਡਾਂ ਵਿਚ ਆਰ.ਓ. ਸਿਸਟਮ ਲਗਾਉਣ ਅਤੇ ਗਲੀਆਂ-ਨਾਲੀਆਂ ਪੱਕੀਆਂ ਕਰਾਉਣ ਦਾ ਪ੍ਰਸਤਾਵ ਹੈ।
ਸ. ਮਲੂਕਾ ਨੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਪਹਿਲੇ ਪੜਾਅ ਵਿਚ ਸੂਬੇ ਦੇ ਹਰ ਬਲਾਕ ਦੇ 3 ਪਿੰਡਾਂ ਨੂੰ ਪਾਇਲਟ ਪ੍ਰਾਜੈਕਟ ਤਹਿਤ ਛੱਪੜਾਂ ਵਿਚ ਟਰੀਟਮੈਂਟ ਪਲਾਂਟ ਲਗਾ ਕੇ ਪਾਣੀ ਨੂੰ ਸਾਫ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।