Skip to content
Independent perspectives. Global stories.
BREAKING

ਪੰਜਾਬ ਦੀਆਂ ਨਹਿਰਾਂ ’ਚ 16 ਤੋਂ 23 ਦਸੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Share this story

ਚੰਡੀਗੜ੍ਹ, 15 ਦਸੰਬਰ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 16 ਦਸੰਬਰ ਤੋਂ 23 ਦਸੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਹਰੀਕੇ ਸਿਸਟਮ ਦੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਤੇ ਇਨ੍ਹਾਂ ਦੇ ਰਜਬਾਹਿਆਂ ਅਤੇ ਸਭਰਾਓਂ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

WRITTEN BY