April 22, 2026 10:28 pm

ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 24 ਦਸੰਬਰ – ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ 1 ਜਨਵਰੀ, 2021 ਨੂੰ ਦੁਬਾਰਾ ਖੁੱਲ੍ਹਣਗੇ।ਸ੍ਰੀ ਸਿੰਗਲਾ ਅਨੁਸਾਰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਹੁਣ ਤੱਕ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਜੀ ਤੌਰ ‘ਤੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਗਈ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

Send this to a friend