ਨਵੀਂ ਦਿੱਲੀ-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਇਰਾਕ ਦੇ ਗ੍ਰਹਿ ਯੁੱਧ ਵਿਚ ਫਸੇ ਪੰਜਾਬੀਆਂ ਨੂੰ ਵਾਪਿਸ ਲਿਆਉਣ ਦਾ ਖਰਚਾ ਪੰਜਾਬ ਸਰਕਾਰ ਚੁੱਕੇਗੀ। ਉਹ ਅੱਜ ਇਥੇ ਬਚਾਅ ਕਾਰਜਾਂ ‘ਤੇ ਨਿਗਰਾਨੀ ਰੱਖਣ ਲਈ ਭਾਰਤ ਸਰਕਾਰ ਵੱਲੋਂ ਤੈਨਾਤ ਕੀਤੇ ਵਿਸ਼ੇਸ਼ ਸਫ਼ੀਰ ਸ੍ਰੀ ਸੁਰੇਸ਼ ਰੈਡੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਰਾਕ ਵਿੱਚ ਫ਼ਸੇ ਪੰਜਾਬੀਆਂ ਦੀ ਸੁਰੱਖਿਅਤ ਤੇ ਜਲਦੀ ਵਾਪਸੀ ਯਕੀਨੀ ਬਣਾਉਣ ਲਈ ਕਿਹਾ ਹੈ।