April 22, 2026 3:36 am

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਮਲਵਾਲਾ ਵਿਖੇ ਉਪ ਚੇਅਰਮੈਨ ਪਰਮਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਵਿਦਿਆਰਥੀ ਸਮਾਰਟ ਫੋਨ ਮਿਲਣ ਕਾਰਨ ਆਨਲਾਈਨ ਪੜਾਈ ਆਸਾਨੀ ਨਾਲ ਕਰ ਸਕਣਗੇ- ਪਰਮਿੰਦਰ ਸਿੰਘ ਗਿੱਲ

ਫਿਰੋਜ਼ਪੁਰ 31 ਦਸੰਬਰ (ਬਲਬੀਰ ਸਿੰਘ ਜੋਸਨ)-: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਯੋਜਨਾ ਤਹਿਤ ਵਿਧਾਇਕ ਕੁਲਬੀਰ ਸਿੰਘ ਜੀਰਾ ਦੀ ਅਗਵਾਈ ਹੇਠ ਪਰਮਿੰਦਰ ਸਿੰਘ ਗਿੱਲ ਉਪ ਚੇਅਰਮੈਨ ਕਿਸਾਨ ਖੇਤੀਬਾੜੀ ਵਿਕਾਸ ਬੈਂਕ ਜ਼ੀਰਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਮਲਵਾਲਾ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਪਰਮਿੰਦਰ ਸਿੰਘ ਗਿੱਲ ਉਪ ਚੇਅਰਮੈਨ ਕਿਸਾਨ ਖੇਤੀਬਾੜੀ ਵਿਕਾਸ ਬੈਂਕ ਜ਼ੀਰਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸਕੂਲੀ ਬੱਚਿਆਂ ਦੀ ਪੜ੍ਹਾਈ ਆਨਲਾਈਨ ਚੱਲ ਰਹੀ ਹੈ, ਕੁਝ ਕੁ ਗਰੀਬ ਪਰਿਵਾਰਾਂ ਦੇ ਬੱਚੇ ਇਸ ਆਨਲਾਈਨ ਪੜ੍ਹਾਈ ਦਾ ਲਾਭ ਲੈਣ ਤੋਂ ਵਾਂਝੇ ਰਹਿ ਰਹੇ ਹਨ ਜਿਸ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ। ਹੁਣ ਇਸ ਸਮਾਰਟ ਫੋਨ ਮਿਲਣ ਕਾਰਨ ਉਹ ਆਨਲਾਈਨ ਆਪਣੀ ਪੜਾਈ ਆਸਾਨੀ ਨਾਲ ਕਰ ਸਕਣਗੇ। ਇਸ ਮੌਕੇ ਹਰਪਾਲ ਸਿੰਘ ਫੱਤੇਵਾਲਾ ਮੈਂਬਰ ਮਾਰਕੀਟ ਕਮੇਟੀ ਮੱਲਾਂਵਾਲਾ, ਸਰਪੰਚ ਦੋਨਾ ਸਿੰਘ, ਐੱਸ ਐੱਮ ਸੀ ਚੇਅਰਮੈਨ ਸਤਰਣਜੀਤ ਸਿੰਘ, ਸਕੂਲ ਇੰਚਾਰਜ ਗੁਰਜੰਟ ਸਿੰਘ,ਕਮਲਜੀਤ ਸਿੰਘ ਮੈਂਬਰ ਪੰਚਾਇਤ, ਬਿਕਰਮਜੀਤ ਸਿੰਘ ਪੰਜਾਬੀ ਮਾਸਟਰ, ਜਸਕਰਨ ਸਿੰਘ ਸਾਇੰਸ ਮਾਸਟਰ, ਸਤਨਾਮ ਸਿੰਘ ਸਾਇੰਸ ਮਾਸਟਰ,ਸ਼੍ਰੀਮਤੀ ਕੁਲਦੀਪ ਕੌਰ, ਮੱਖਣ ਸਿੰਘ ਜੂਨੀਅਰ ਸਹਾਇਕ ਆਦਿ ਹਾਜ਼ਰ ਸਨ

Send this to a friend