Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

Share this story

ਹੁਣ ਸ਼ਰਧਾਲੂ 20 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ

ਅੰਮ੍ਰਿਤਸਰ, 8 ਜਨਵਰੀ-ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2021 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2020 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਸ਼੍ਰੋਮਣੀ ਕਮੇਟੀ ਵੱਲੋਂ ਹੁਣ 20 ਜਨਵਰੀ 2021 ਤੱਕ ਪਾਸਪੋਰਟ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਪਾਸਪੋਰਟ ਦੇ ਨਾਲ ਸ਼ਰਧਾਲੂ ਆਪਣੇ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਤਿੰਨ ਪਾਸਪੋਰਟ ਸਾਈਜ਼ ਤਾਜ਼ਾ ਫੋਟੋ ਭੇਜਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।

WRITTEN BY