April 22, 2026 9:05 pm

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 13 ਜਨਵਰੀ – ਪੰਜਾਬ ਸਰਕਾਰ ਨੇ ਮੇਲਾ ਮਾਘੀ ਦੇ ਸਬੰਧ ਵਿੱਚ 14 ਜਨਵਰੀ, 2021 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 14 ਜਨਵਰੀ, 2021 ਦਿਨ ਵੀਰਵਾਰ ਨੂੰ ਛੁੱਟੀ ਰਹੇਗੀ।ਇਸ ਸਬੰਧੀ ਪ੍ਰਸੋਨਲ ਵਿਭਾਗ, ਪੰਜਾਬ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

Send this to a friend