Skip to content
Independent perspectives. Global stories.
BREAKING

ਰਾਜ ਚੋਣ ਕਮਿਸ਼ਨ ਵਲੋਂ 3 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

Share this story

ਚੰਡੀਗੜ, 15 ਫਰਵਰੀ – ਰਾਜ ਚੋਣ ਕਮਿਸ਼ਨ ਵਲੋਂ ਅੱਜ ਪਟਿਆਲਾ ਦੇ ਨਗਰ ਕੌਂਸਲ, ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।ਪਟਿਆਲਾ ਜ਼ਿਲੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵਲੋਂ ਵਾਰਡ ਨੰ: 8 ਦੇ ਬੂਥ ਨੰ: 11 ਵਿੱਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ । ਇਸੇ ਤਰਾਂ ਪਟਿਆਲਾ ਜ਼ਿਲੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵਲੋਂ ਵੀ ਸਮਾਣਾ ਦੇ ਵਾਰਡ ਨੰ: 11 ਦੇ ਬੂਥ ਨੰ: 22 ਅਤੇ 23 ਵਿੱਚ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ ।ਇਸ ਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ ਤਿੰਨਾਂ ਬੂਥਾਂ ਤੇ ਸਟੇਟ ਇਲੇਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ 59(2)(ਏ) ਅਧੀਨ ਇਨਾਂ ਤਿੰਨਾਂ ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਇਨਾਂ ਤਿੰਨਾਂ ਬੂਥਾਂ ਤੇ ਹੁਣ ਮਿਤੀ 16 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ।

WRITTEN BY