Skip to content
Independent perspectives. Global stories.
BREAKING

ਚੜ੍ਹਦੀ ਕਲਾ ਟਾਈਮ ਟੀ.ਵੀ. ਦੇ ਐਮ.ਡੀ. ਸ. ਸਤਬੀਰ ਸਿੰਘ ਦਰਦੀ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਤੇ ਹੋਰਾਂ ਵੱਲੋਂ ਦੁੱਖ ਪ੍ਰਗਟ

Share this story

ਅੰਮ੍ਰਿਤਸਰ, 16 ਫ਼ਰਵਰੀ-ਚੜ੍ਹਦੀ ਕਲਾ ਗਰੁੱਪ ਦੇ ਡਾਇਰੈਕਟਰ ਅਤੇ ਚੜ੍ਹਦੀ ਕਲਾ ਟਾਈਮ ਟੀ.ਵੀ. ਦੇ ਐਮ.ਡੀ. ਸ. ਸਤਬੀਰ ਸਿੰਘ ਦਰਦੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਸ. ਸਤਬੀਰ ਸਿੰਘ ਦੇ ਪਿਤਾ ਸੀਨੀਅਰ ਜਰਨਲਿਸਟ ਅਤੇ ਚੜ੍ਹਦੀ ਕਲਾ ਗਰੁੱਪ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਜਵਾਨ ਉਮਰ ਵਿਚ ਸ. ਸਤਬੀਰ ਸਿੰਘ ਦਰਦੀ ਦੇ ਤੁਰ ਜਾਣ ਨਾਲ ਦਰਦੀ ਪਰਿਵਾਰ, ਚੜ੍ਹਦੀ ਕਲਾ ਗਰੁੱਪ ਅਤੇ ਪੱਤਰਕਾਰਤਾ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ. ਸਤਬੀਰ ਸਿੰਘ ਦਰਦੀ ਗੁਰਸਿੱਖ ਪਰਿਵਾਰ ਨਾਲ ਸਬੰਧਤ ਹੋਣ ਦੇ ਨਾਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਆਪਣੇ ਪ੍ਰਸਾਰ ਮਾਧਿਅਮਾਂ ਰਾਹੀਂ ਦੇਸ਼ ਵਿਦੇਸ਼ਾਂ ਵਿਚ ਯਤਨਸ਼ੀਲ ਰਹੇ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਦੇਣ।ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਵੀ ਦਰਦੀ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।

WRITTEN BY