June 9, 2026 9:37 am

ਜਥੇਦਾਰ ਅਵਤਾਰ ਸਿੰਘ ਨੇ ਅੱਜ ਬੁਲਾਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਹੰਗਾਮੀ ਇਕੱਤਰਤਾ਼ਡ

Page-1_20 ਅੰਮ੍ਰਿਤਸਰ, 29 ਜੂਨ (ਪੀ.ਟੀ.)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 30 ਜੂਨ 2014 ਨੂੰ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ, ਸੈਕਟਰ 27-ਬੀ ਚੰਡੀਗੜ੍ਹ ਦੇ ਇਕੱਤਰਤਾ ਘਰ ਵਿਖੇ ਬੁਲਾਈ ਗਈ ਹੈ।ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ.ਦਲਮੇਘ ਸਿੰਘ ਵੱਲੋਂ ਅੰਤ੍ਰਿੰਗ ਮੈਂਬਰਾਂ ਨੂੰ ਆਪਣੇ ਦਸਤਖਤਾਂ ਹੇਠ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਇਕ ਨੁਕਾਤੀ ਏਜੰਡੇ ‘ਤੇ ਮੀਟਿੰਗ ਹੋਵੇਗੀ ਜਿਸ ’ਚ ਸਿੱਖ ਸ਼ਕਤੀ

ਨੂੰ ਬਹੁਤ ਡੂੰਘੀ ਸਾਜਿਸ਼ ਤਹਿਤ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ, ਜੋ ਸਰਾਸਰ ਗਲਤ ਹੈ।

Send this to a friend