ਡੇਰਾ ਪ੍ਰੇਮੀ ਕਤਲ ਮਾਮਲੇ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਆ ਮੁਹਈਆ ਕਰਵਾਉਣ ਸਰਕਾਰ ਦਾ ਫਰਜ਼ ਹੈ, ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਲਦ ਕਾਬੂ ਕਰਕ
ਪਟਿਆਲਾ : ਡੇਰਾ ਪ੍ਰੇਮੀ ਕਤਲ ਮਾਮਲੇ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਆ ਮੁਹਈਆ ਕਰਵਾਉਣ ਸਰਕਾਰ ਦਾ ਫਰਜ਼ ਹੈ, ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਲਦ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਵਿੱਤ ਮੰਤਰੀ ਅੱਜ ਇਥੇ ਪੰਜਾਬੀ ਯੂਨੀਵਰਸਿਟੀ ਵਿਖੇ ਸੱਭਿਆਚਾਰਕ ਤੇ ਯੁਵਕ ਮੇਲੇ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ।
ਯੂਨੀਵਰਸਿਟੀ ਦੇ ਵਿੱਤੀ ਹਾਲਤਾਂ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿੱਤੀ ਹਾਲਾਤ ਪਿਛਲੀ ਸਰਕਾਰਾਂ ਦੀ ਅਣਦੇਖੀ ਕਰਕੇ ਖਰਾਬ ਹੋਏ ਹਨ, ਹੁਣ ਸੁਧਾਰ ਕੀਤੇ ਜਾ ਰਹੇ ਹਨ। ਉਨਾ ਕਿਹਾ ਕਿ ਆਪ ਸਰਕਾਰ ਯੂਨੀਵਰਸਿਟੀ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇਗੀ।
ਐਸਜੀਪੀਸੀ ਚੋਣਾਂ ਸਬੰਧੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਲ ਵਿਚ ਇਹ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਹਾਰ ਹੈ ਕਿਉਂਕਿ ਉਨ੍ਹਾਂ ਨੂੰ ਆਪਣਿਆਂ ਦੇ ਹੀ ਵਿਰੋਧ ਦਾ ਸਾਮਣਾ ਕਰਨਾ ਪੈ ਰਿਹਾ ਹੈ। ਇਕ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਸਰਕਾਰੇ ਦਰਬਾਰੇ ਤੇ ਕੋਟ ਕਚਹਿਰੀਆਂ ਦੀ ਭਾਸ਼ਾ ਬਣਾਉਣ ਲਈ ਸਰਕਾਰੀ ਪੱਧਰ ਤੇ ਕੋਸ਼ਿਸ਼ਾਂ ਜਾਰੀ ਹਨ।