Skip to content
Independent perspectives. Global stories.
BREAKING

Earthquake In Punjab: ਅੰਮ੍ਰਿਤਸਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 4.1

Share this story

ਪੰਜਾਬ ਦੇ ਅੰਮ੍ਰਿਤਸਰ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ ਵਿੱਚ 145 ਕਿਲੋਮੀਟਰ ਪੱਛਮ-ਉੱਤਰ ਪੱਛਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰ

Earthquake In Punjab: ਪੰਜਾਬ ਦੇ ਅੰਮ੍ਰਿਤਸਰ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ ਵਿੱਚ 145 ਕਿਲੋਮੀਟਰ ਉੱਤਰ ਪੱਛਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ।

ਸਵੇਰੇ 3:42 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਅੱਜ ਤੜਕੇ 3:42 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 120 ਕਿਲੋਮੀਟਰ ਹੇਠਾਂ ਸੀ।

ਦਿੱਲੀ-ਐਨਸੀਆਰ ਵਿੱਚ ਇੱਕ ਹਫ਼ਤੇ ਵਿੱਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਜ਼ਿਕਰਯੋਗ ਹੈ ਕਿ ਇੱਕ ਹਫ਼ਤੇ ਦੇ ਅੰਦਰ ਹੀ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਦੇਰ ਰਾਤ 1:57 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਨ੍ਹਾਂ ਦੀ ਤੀਬਰਤਾ 6.3 ਮਾਪੀ ਗਈ। ਇਸ ਤੋਂ ਬਾਅਦ ਸ਼ਨੀਵਾਰ ਸ਼ਾਮ ਕਰੀਬ 7:57 ‘ਤੇ 5.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।

WRITTEN BY