June 9, 2026 5:36 pm

ਪੰਜਾਬ ਸਰਕਾਰ ਵੱਲੋਂ ਮਸੂਲ ’ਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਨੂੰ ਵਿੱਤੀ ਗਰਾਂਟ ਦੇਣ ਦਾ ਐਲਾਨ

ਡਿਪਟੀ ਕਮਿਸ਼ਨਰਾਂ ਨੂੰ ਪੀੜ੍ਹਤ ਪਰਿਵਾਰਾਂ ਕੋਲ ਪਹੁੰਚ ਕਰਨ ਸਬੰਧੀ ਹਿਦਾਇਤ

‘ਚੰਡੀਗੜ੍ਹ 1 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਇਰਾਕ ਤੋਂ ਸੁਰੱਖਿਅਤ ਵਾਪਸ ਪਹੁੰਚੇ ਪੰਜਾਬੀਆਂ ਦੇ ਪਰਿਵਾਰਾਂ ਕੋਲ ਨਿੱਜੀ ਤੌਰ ’ਤੇ ਜਾ ਕੇ ਇਸ ਔਖੀ ਘੜੀ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਤੇ ਸਹਿਯੋਗ ਦਿੱਤਾ ਜਾਵੇ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਕੈਬਨਿਟ ਮੰਤਰੀਆਂ ਨੂੰ ਵੀ ਪੀੜਤ ਪਰਿਵਾਰਾਂ ਨਾਲ ਤਾਲਮੇਲ ਕਾਇਮ ਰਖੱਣ ਲਈ ਆਖਿਆ ਜਿਨ੍ਹਾਂ ਦੇ ਬੱਚੇ ਸੁਰਖਿੱਅਤ ਵਾਪਸ ਪਰਤ ਆਏ ਹਨ ਜਾਂ ਇਰਾਕ ਦੇ ਗ੍ਰਹਿ ਯੁੱਧ ਕਾਰਣ ਹਾਲੇ ਤੱਕ ਉਥੇ ਫਸੇ ਹੋਏ ਹਨ ਤਾਂ ਕਿ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਤੇ ਸਹਿਯੋਗ ਮੁੱਹਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਮੰਤਰੀਆਂ ਤੇ ਡਿਪਟੀ ਕਮਿਸ਼ਨਰਾਂ ਵੱਲੋਂ ਪੀੜਤ ਪਰਿਵਾਰਾਂ ਵਿੱਚ ਅਪਣੱਤ ਤੇ ਭਰੋਸੇ ਦੀ ਭਾਵਨਾ ਨੂੰ ਪੈਦਾ ਕਰਦਾ ਹੈ। ਮੁੱਖ ਮੰਤਰੀ

ਨੇ ਇਰਾਕ ਦੇ ਮਸੂਲ ਵਿੱਚ ਫਸੇ 4′ ਪੰਜਾਬੀਆਂ ਦੇ ਪਰਿਵਾਰਾਂ ਨੂੰ 2′ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਤਾਂ ਕਿ ਉਨ੍ਹਾਂ ਨੂੰ ਇਸ ਔਖੀ ਘੜੀ ਵਿੱਚ ਵਿੱਤੀ ਮੁਸ਼ਕਲਾਂ ਵਿੱਚੋਂ ਕੱਢਿਆ ਜਾ ਸਕੇ।
ਇਹ ਕਾਬਲੇਗੌਰ ਹੈ ਕਿ ਮੁੱਖ ਮੰਤਰੀ ਨੇ ਬੀਤੇ ਹਫਤੇ ਨਵੀਂ ਦਿੱਲੀ ਵਿਖੇ ਕੇਂਦਰੀ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ  ਸੁਸ਼ਮਾ ਸਵਰਾਜ ਨੂੰ ਮਿਲ ਕੇ ਪੰਜਾਬੀਆਂ ਦੀ ਵਤਨ ਵਾਪਸੀ ਲਈ ਪ੍ਰਕਿਰਿਆ ਤੇਜ਼ ਕਰਨ ਵਾਸਤੇ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ ਸੀ।  ਸ. ਬਾਦਲ ਨੇ ਵਿਦੇਸ਼ੀ ਮਾਮਲਿਆਂ ਬਾਰੇ ਵਿਭਾਗ ਦੇ (ਖਾੜੀ ਤੇ ਹੱਜ) ਦੇ ਸੰਯੁਕਤ ਸਕੱਤਰ ਸ੍ਰੀ ਮ੍ਰੀਦੁਲ ਕੁਮਾਰ ਨਾਲ ਵੀ ਮੀਟਿੰਗ ਕਰਕੇ ਪੰਜਾਬੀਆਂ ਦੀ ਸੁਰਖਿੱਅਤ ਵਾਪਸੀ ਲਈ ਰੂਪ-ਰੇਖਾ ਤਿਆਰ ਕਰਨ ਲਈ ਆਖਿਆ ਸੀ।  ਉਨ੍ਹਾਂ ਨੇ ਇਰਾਕ ਵਿੱਚ ਭਾਰਤੀ ਦੂਤ ਨਾਲ ਕਈ ਵਾਰ ਟੈਲੀਫੋਨ ’ਤੇ ਗੱਲਬਾਤ ਕਰਕੇ ਉਥੇ ਘਿਰੇ ਪੰਜਾਬੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਸ. ਬਾਦਲ ਇਨ੍ਹਾਂ ਪੀੜਤ  ਪਰਿਵਾਰਾਂ ਅਤੇ ਸੂਬੇ ਦੇ ਸੰਸਦ ਮੈਂਬਰਾਂ ਦਾ ਇਕ ਵਫ਼ਦ ਲੈ ਕੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਨੂੰ ਮਿਲੇ ਸਨ ਅਤੇ ਮਸੂਲ ਇਲਾਕੇ ਵਿੱਚ ਫਸੇ ਪੰਜਾਬੀਆਂ ਨੂੰ ਛੇਤੀ ਤੋਂ ਛੇਤੀ ਸੁਰੱਖਿਅਤ ਵਾਪਸ ਲਿਆਉਣ ਲਈ ਅਪੀਲ ਕੀਤੀ ਸੀ। ਹਾਲ ਹੀ ਵਿੱਚ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਰਾਜ ਸਭਾ ਮੈਂਬਰ ਸ੍ਰੀ ਨਰੇਸ਼ ਗੁਜਰਾਲ ਨੇ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਕੇ ਮਸੂਲ ਵਿੱਚ ਘਿਰੇ ਪੰਜਾਬੀਆਂ ਨੂੰ ਫੌਰੀ ਰਿਹਾਅ ਕਰਵਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਲਗਾਤਾਰ ਵਿਦੇਸ਼ੀ ਮਾਮਲਿਆਂ ਦੇ ਮੰਤਰਾਲੇ ਅਤੇ ਭਾਰਤ ਸਰਕਾਰ ਵੱਲੋਂ ਇਰਾਕ ਭਾਰਤੀਆਂ ਨੂੰ ਵਾਪਸ ਲਿਆਉਣ ਦੀਆਂ ਬਚਾਅ ਕਾਰਵਾਈਆਂ ’ਤੇ ਨਿਗਰਾਨੀ ਰੱਖਣ ਲਈ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤੇ ਗਏ ਦੂਤ ਸ੍ਰੀ ਸੁਰੇਸ਼ ਰੈਡੀ ਨਾਲ ਰਾਬਤਾ ਕਾਇਮ ਕਰਕੇ ਉ¤ਥੋਂ ਦੀਆਂ ਹਾਲਤਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਸ੍ਰੀ ਰੈਡੀ ਇਰਾਕ ਦੇ ਸਾਬਕਾ ਸਫ਼ੀਰ ਹਨ।

Send this to a friend