ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲਿਆ। ਸੰਸਦ ਦੇ ਵਿੱਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਡੇ ਸੂਬੇ ਦਾ ਮੁੱਖ ਮੰਤਰੀ ਕੁਝ ਮਹੀਨੇ ਪਹਿਲਾਂ ਸਦਨ ਵਿੱਚ ਨਸ਼ੇ ਦੀ ਹਾਲਤ ਵਿੱਚ ਬੈਠਦੇ ਸਨ। ਉਹ ਹੁਣ ਸੂਬਾ ਚਲਾ ਰਹੇ ਹਨ। ਇੰਨਾ ਹੀ ਨਹੀਂ ਉਨ੍ਹਾਂ ਕੋਲ ਬੈਠਣ ਵਾਲੇ ਮੈਂਬਰਾਂ ਨੇ ਤਾਂ ਸੀਟ ਬਦਲਣ ਦੀ ਸ਼ਿਕਾਇਤ ਕਰ ਦਿੱਤੀ ਸੀ।
ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲਿਆ। ਸੰਸਦ ਦੇ ਵਿੱਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਡੇ ਸੂਬੇ ਦਾ ਮੁੱਖ ਮੰਤਰੀ ਕੁਝ ਮਹੀਨੇ ਪਹਿਲਾਂ ਸਦਨ ਵਿੱਚ ਨਸ਼ੇ ਦੀ ਹਾਲਤ ਵਿੱਚ ਬੈਠਦੇ ਸਨ। ਉਹ ਹੁਣ ਸੂਬਾ ਚਲਾ ਰਹੇ ਹਨ। ਇੰਨਾ ਹੀ ਨਹੀਂ ਉਨ੍ਹਾਂ ਕੋਲ ਬੈਠਣ ਵਾਲੇ ਮੈਂਬਰਾਂ ਨੇ ਤਾਂ ਸੀਟ ਬਦਲਣ ਦੀ ਸ਼ਿਕਾਇਤ ਕਰ ਦਿੱਤੀ ਸੀ।
ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਹੜਾ ਮੁੱਖ ਮੰਤਰੀ ਪਾਰਲੀਮੈਂਟ ਵਿੱਚ 11 ਵਜੇ ਨਸ਼ੇ ਦੀ ਹਾਲਤ ‘ਚ ਆਉਂਦਾ ਸੀ, ਉਹ ਅੱਜ ਸੂਬਾ ਚਲਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀ ਹੈ।
ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਕਾਂਗਰਸੀ ਆਗੂ ਰਵਨੀਤ ਬਿੱਟੂ ਨੂੰ ਵੀ ਲੰਮੇ ਹੱਥੀਂ ਲੈਂਦਿਆਂ ਤਿੱਖੇ ਤੰਜ ਕੱਸੇ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਹੈ ਅਤੇ ਨਸ਼ੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਪੰਜਾਬ ਦੀਆਂ ਸੜਕਾਂ ‘ਤੇ ਲਿਿਖਆ ਹੁੰਦਾ ਹੈ ਕਿ ਸ਼ਰਾਬ ਪੀ ਕੇ ਗੱਡੀ ਨਾ ਚਲਾਓ ਪਰ ਪੰਜਾਬ ‘ਚ ਸਰਕਾਰ ਸ਼ਰਾਬ ਪੀ ਕੇ ਚੱਲ ਰਹੀ ਹੈ।ਪੰਜਾਬ ਦੇ ਅਜਿਹੇ ਹਾਲਾਤ ਬਣ ਗਏ ਹਨ।
ਹਰਸਿਮਰਤ ਕੌਰ ਬਾਦਲਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਦੀਆਂ ਵਿਧਾਨਸਭਾ ਚੋਣਾਂ ਜਿੱਤਣ ਲਈ ਭਗਵਤ ਮਾਨ ਨੇ ਆਪਣੀ ਮਾਂ ਦੀ ਸਹੁੰ ਚੁੱਕੀ ਸੀ ਕਿ ਅੱਜ ਤੋਂ ਬਾਅਦ ਸ਼ਰਾਬ ਨੂੰ ਹੱਥ ਨਹੀਂ ਲਾਉਣਗੇ। ਕੇਜਰੀਵਾਲ ਨੇ ਕਿਹਾ ਸੀ ਕਿ ਭਗਵੰਤ ਮਾਨ ਨੇ ਵੱਡੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ 10 ਮਹੀਨਿਆਂ ਵਿੱਚ ਸਾਡੇ ਪੰਜਾਬ ਦੀ ਹਾਲਤ ਵਿੱਗੜ ਗਈ ਹੈ।