April 17, 2026 8:35 pm

ਪਹਿਲੇ ‘ਵੀਰ ਬਾਲ ਦਿਵਸ’ ‘ਤੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਚਰਨਾਂ ‘ਚ ਸੀਸ ਝੁਕਾਉਂਦਾ ਹਾਂ: PM ਮੋਦੀ

ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਸਨ। ਪੀਐਮ ਮੋਦੀ ਨੇ ਟਵਿੱਟਰ ‘ਤੇ ਲਿਖਿਆ, ‘ਵੀਰ ਬਾਲ ਦਿਵਸ ਉਤੇ ਅਸੀਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਹਿੰਮਤ, ਸਾਹਸ ਨੂੰ ਯਾਦ ਕਰਦੇ ਹਾਂ। ਅਸੀਂ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ।’


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 26 ਦਸੰਬਰ 2022 ਨੂੰ ਦਿੱਲੀ ਦੇ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ ਵਿੱਚ ‘ਵੀਰ ਬਾਲ ਦਿਵਸ’ ਦੇ ਮੌਕੇ ‘ਤੇ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਸਨ। ਪੀਐਮ ਮੋਦੀ ਨੇ ਟਵਿੱਟਰ ‘ਤੇ ਲਿਖਿਆ, ‘ਵੀਰ ਬਾਲ ਦਿਵਸ ਉਤੇ ਅਸੀਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਹਿੰਮਤ, ਸਾਹਸ ਨੂੰ ਯਾਦ ਕਰਦੇ ਹਾਂ। ਅਸੀਂ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ।’

ਇਸ ਸਾਲ 9 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ ਸਿੱਖਾਂ ਦੇ ਦਸਵੇਂ ਗੁਰੂ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ।

ਪੀਐਮਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਭਗ 300 ਬਾਲ ਕੀਰਤਨੀਆਂ ਦੁਆਰਾ ਕੀਤੇ ਜਾਣ ਵਾਲੇ ਸ਼ਬਦ ਕੀਰਤਨ ਵਿੱਚ ਸ਼ਾਮਲ ਹੋਣਗੇ ਅਤੇ ਲਗਭਗ 3,000 ਬੱਚਿਆਂ ਦੁਆਰਾ ਕੀਤੇ ਜਾਣ ਵਾਲੇ ‘ਮਾਰਚ-ਪਾਸਟ’ ਨੂੰ ਹਰੀ ਝੰਡੀ ਦੇਣਗੇ।

ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨਾਗਰਿਕਾਂ, ਖਾਸ ਤੌਰ ‘ਤੇ ਛੋਟੇ ਬੱਚਿਆਂ ਨੂੰ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ ਦੀ ਮਿਸਾਲੀ ਸਾਹਸ ਦੀ ਕਹਾਣੀ ਦੱਸਣ ਲਈ ਦੇਸ਼ ਭਰ ਵਿੱਚ ਇੰਟਰਐਕਟਿਵ ਅਤੇ ਭਾਗੀਦਾਰੀ ਪ੍ਰੋਗਰਾਮਾਂ ਦਾ ਆਯੋਜਨ ਕਰ ਰਹੀ ਹੈ।

ਦੇਸ਼ ਭਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਲੇਖ ਲਿਖਣ, ਕੁਇਜ਼ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਬਿਆਨ ‘ਚ ਕਿਹਾ ਗਿਆ ਹੈ ਕਿ ਰੇਲਵੇ ਸਟੇਸ਼ਨਾਂ, ਪੈਟਰੋਲ ਪੰਪਾਂ ਅਤੇ ਹਵਾਈ ਅੱਡਿਆਂ ਵਰਗੀਆਂ ਜਨਤਕ ਥਾਵਾਂ ‘ਤੇ ਡਿਜੀਟਲ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ।

ਇਸ ਸਾਲ 9 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ ਸਿੱਖ ਗੁਰੂ ਦੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦੀ ਸ਼ਹਾਦਤ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਈ ਜਾਵੇਗੀ।

Send this to a friend