April 17, 2026 11:11 pm

ਪਟਿਆਲਾ ਦੀ 15 ਸਾਲਾਂ ਵਿਦਿਆਰਥਣ ਨੇ ਐੱਸਐੱਸਪੀ ਵਜੋਂ ਅਹੁਦਾ ਸੰਭਾਲ ਕੇ ਮੀਟਿੰਗ ਦੀ ਪ੍ਰਧਾਨਗੀ ਕੀਤੀ

ਪਟਿਆਲਾ ਵਿਖੇ ਮੰਗਲਵਾਰ ਦੀ ਸਵੇਰ 15 ਸਾਲ ਦੀ ਮਹਿਫ਼ੂਜ਼ਾ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੇ ਵਿੱਚ ਵੀ ਹਿੱਸਾ ਲਿਆ। ਇਸ ਦੇ ਨਾਲ ਹੀ ਮਹਿਫ਼ੁਜਾ ਨੇ ਐੱਸਐੱਸਪੀ ਦੀ ਕੁਰਸੀ ਉੱਪਰ ਬੈਠ ਕੇ ਪੁਲਿਸ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਆਪਣੀ ਬੱਚੀ ਨੂੰ ਦੇਖ ਕੇ ਪਿੰਡ ਇੰਦਰਪੁਰਾ ਦਾ ਰਹਿਣ ਵਾਲਾ ਮਹਿਫ਼ੁਜਾ ਦੇ ਪਰਿਵਾਰ ਦੀ ਖੁਸ਼ ਨਜ਼ਰ ਆਇਆ। ਅਸਲ ਵਿੱਚ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਸਕੂਲ ਫੇਰੀ ਦੌਰਾਨ ਮਹਿਫ਼ੁਜਾ ਨੇ ਆਈ ਏ ਐੱਸ ਬਣਨ ਦਾ ਇੱਛਾ ਜਾਹਰ ਕੀਤੀ ਸੀ।


ਪੰਜਾਬ ਸਰਕਾਰ ਦੇ ਵੱਲੋਂ ਸਿੱਖਿਆ ਨੂੰ ਵੱਧ ਤੋਂ ਵੱਧ ਮਹੱਤਤਾ ਦਿੱਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਬੱਚਿਆਂ ਦਾ ਵਧੀਆ ਭਵਿੱਖ ਬਣ ਸਕੇ ।ਪਟਿਆਲਾ ਵਿਖੇ ਮੰਗਲਵਾਰ ਦੀ ਸਵੇਰ 15 ਸਾਲ ਦੀ ਮਹਿਫ਼ੂਜ਼ਾ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੇ ਵਿੱਚ ਵੀ ਹਿੱਸਾ ਲਿਆ। ਇਸ ਦੇ ਨਾਲ ਹੀ ਮਹਿਫ਼ੁਜਾ ਨੇ ਐੱਸਐੱਸਪੀ ਦੀ ਕੁਰਸੀ ਉੱਪਰ ਬੈਠ ਕੇ ਪੁਲਿਸ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਦੌਰਾਨ ਆਪਣੀ ਬੱਚੀ ਨੂੰ ਦੇਖ ਕੇ ਪਿੰਡ ਇੰਦਰਪੁਰਾ ਦਾ ਰਹਿਣ ਵਾਲਾ ਮਹਿਫ਼ੁਜਾ ਦੇ ਪਰਿਵਾਰ ਦੀ ਖੁਸ਼ ਨਜ਼ਰ ਆਇਆ। ਅਸਲ ਵਿੱਚ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਸਕੂਲ ਫੇਰੀ ਦੌਰਾਨ ਮਹਿਫ਼ੁਜਾ ਨੇ ਆਈ ਏ ਐੱਸ ਬਣਨ ਦਾ ਇੱਛਾ ਜਾਹਰ ਕੀਤੀ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ  ਅਤੇ ਐੱਸਐੱਸਪੀ ਨੂੰ ਬੱਚਿਆਂ ਨੂੰ ਪੜ੍ਹਾਈ ਨੂੰ ਦੇ ਪ੍ਰਤੀ ਉਤਸ਼ਾਹਤ ਕਰਨ ਲਈ ਇੱਕ ਦਿਨ ਉਹਨਾਂ ਦੀਆਂ ਕੁਰਸੀਆਂ ਉੱਤੇ ਬਿਠਾ ਕੇ ਸਾਰੀ ਜਾਣਕਾਰੀ ਦੇਣ ਦੀ ਹਦਾਇਤ ਕੀਤੀ ਸੀ। ਜਿਸ ਨੂੰ ਲੈ ਕੇ ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅਮਲ ਕੀਤਾ ਗਿਆ ਹੈ।

ਇਸ ਮੌਕੇ ਵਿਦਿਆਰਥਣ ਮਹਿਫੂਜਾ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਰਿਕਾਰਡ ਰੂਮ ਦਾ ਨਿਰੀਖਣ ਕੀਤਾ। ਇੰਦਰਪੁਰਾ ਦੇ ਵਸਨੀਕ ਵਿਦਿਆਰਥਣ ਦੇ ਪਿਤਾ ਮੱਖਣ ਖਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਸਮੇਤ ਡਿਪਟੀ ਕਮਿਸ਼ਨਰ ਦਾ ਵੀ ਧੰਨਵਾਦ ਕੀਤਾ।

ਹਾਲਾਂਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ੁਰੂ ਕੀਤੇ ਆਈ ਐਸ-ਪਾਇਰ ਲੀਡਰਸ਼ਿਪ ਪ੍ਰੋਗਰਾਮ ਦੇ ਤਹਿਤ ਹਰ ਮਹੀਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਮੁਤਾਬਿਕ ਅਤੇ ਉਨ੍ਹਾਂ ਦੇ ਰੋਲ ਮਾਡਲ ਵਿਭਾਗਾਂ ਨਾਲ ਜੋੜਿਆ ਜਾਵੇਗਾ ਤਾਂ ਕਿ ਸਾਡੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦੀ ਪ੍ਰੇਰਣਾ ਮਿਲ ਸਕੇ ਅਤੇ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਣ।

ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਉਪਰਾਲਾ ਸ਼ਲਾਘਾਯੋਗ ਹੈ, ਵਿ ਦਿਆਰਥੀਆਂ ਨੂੰ ਅਹਿਮ ਅਹੁਦਿਆਂ ਦੀ ਜਿੰਮੇਵਾਰੀ ਅਤੇ ਫ਼ਰਜ਼ ਕਰਵਾਉਣ ਨਾਲ ਬੱਚਿਆਂ ਦੇ ਵਿੱਚ ਪੜ੍ਹ ਲਿਖ ਕੇ ਵੱਡਾ ਅਫਸਰ ਬਣਨ ਦਾ ਜਜ਼ਬਾ ਜਾਗੇਗਾ।

Send this to a friend