April 21, 2026 9:04 pm

Punjab Govt Calender 2023 : ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2023 ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜ਼ਰ ਸਨ।

Send this to a friend