April 22, 2026 3:07 pm

ਦਬਕੇ ਦਾ ਅਸਰ! ਅਫਸਰਾਂ ਨੇ ਵਾਪਸ ਲਈ ਹੜਤਾਲ, ਕੰਮ ਉਤੇ ਪਰਤੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲੀ ਅਫਸਰ ਨੂੰ ਦਿੱਤੇ ਗਏ ਅਲਟੀਮੇਟਮ ਦਾ ਅਸਰ ਹੋਇਆ ਹੈ। ਮੁੱਖ ਮੰਤਰੀ ਵੱਲੋਂ ਹੜਤਾਲੀ ਅਫਸਰ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਸੀ ਤੇ 2 ਵਜੇ ਤੱਕ ਡਿਊਟੀ ਉਤੇ ਨਾ ਪਰਤਣ ਵਾਲੇ ਅਫਸਰਾਂ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਸਨ।

ਹੁਣ ਅਫਸਰਾਂ ਨੇ ਹੜਤਾਲ ਵਾਪਸ ਲੈ ਲਈ ਹੈ। ਅਫਸਰਾਂ ਦੀ ਪ੍ਰਿੰਸੀਪਲ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਗਿਆ ਹੈ। ਅਫਸਰ ਛੇਤੀ ਹੀ ਕੰਮ ਉਤੇ ਪਰਤ ਆਉਣਗੇ। PCSA ਪ੍ਰਧਾਨ ਰਜਤ ਓਬਰਾਏ ਨੇ ਕਿਹਾ ਹੈ ਕਿ ਉਹ ਸਰਕਾਰ ਨਾਲ ਹੋਈ ਗੱਲਬਾਤ ਤੋਂ ਸੰਤੁਸ਼ਟ ਹਨ ਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣਨ ਲਈ ਧੰਨਵਾਦੀ ਹਨ।

ਦੱਸ ਦਈਏ ਕਿ ਆਰਟੀਏ ਨਰਿੰਦਰਪਾਲ ਸਿੰਘ ਧਾਲੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੀਸੀਐੱਸ ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਸਰਕਾਰੀ ਦਫ਼ਤਰਾਂ ਵਿਚ ਤਾਲੇ ਲਟਕ ਗਏ ਸਨ। ਅਜਿਹੇ ਵਿਚ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਣ ਵਾਲੇ ਲੋਕ ਖੁਆਰ ਹੋ ਰਹੇ ਸਨ।

Send this to a friend