ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ 12:25 ਦੁਪਹਿਰ ਵੇਲੇ ਕੀਤਾ ਗਿਆ।
ਜਲੰਧਰ: ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ 12:25 ਦੁਪਹਿਰ ਵੇਲੇ ਕੀਤਾ ਗਿਆ।ਐਮ.ਪੀ.ਚੌਧਰੀ ਦੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਉਨ੍ਹਾਂ ਨੂੰ ਅਗਨੀ ਭੇਟ ਕੀਤੀ। ਰਾਹੁਲ ਗਾਂਧੀ ਵੀ ਅੰਤਿਮ ਯਾਤਰਾ ਵਿੱਚ ਪਹੁੰਚੇ ਤੇ ਸ਼ਰਧਾਂਜਲੀ ਭੇਟ ਕੀਤੀ।ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਵਿਧਾਇਕ ਰਾਣਾ ਗੁਰਜੀਤ ਸਿੰਘ,ਵਿਧਾਇਕ ਪਰਗਟ ਸਿੰਘ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਬੇਰੀ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ,ਨੇ ਵੀ ਸ਼ਰਧਾਂਜਲੀ ਭੇਂਟ ਕੀਤੀ।
ਸੰਸਦ ਮੈਂਬਰ ਮੁਹੰਮਦ ਸਦੀਕ ਵੀ ਪਹੁੰਚੇ ਤੇ ਸ਼ਰਧਾਂਜਲੀ ਭੇਟ ਕੀਤੀ।
ਸਸਕਾਰ ਦੇ ਚੱਲਦਿਆਂ ਭਾਰਤ ਜੋੜੋ ਯਾਤਰਾ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ।ਭਾਰਤ ਜੋੜੋ ਯਾਤਰਾ ਬਾਅਦ ਦੁਪਹਿਰ 3 ਵਜੇ ਜਲੰਧਰ ਤੋਂ ਮੁੜ ਸ਼ੁਰੂ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸੰਤੋਖ ਚੌਧਰੀ ਨੂੰ ਕੱਲ੍ਹ ਸਵੇਰੇ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਤੋਂ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਉਥੇ ਉਨ੍ਹਾਂ ਨੇ ਦਮ ਤੋੜ ਦਿੱਤਾ ਸੀ। ਜਿਸ ਤੋਂ ਮਗਰੋਂ ਭਾਰਤ ਜੋੜੋ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ।
ਐਮ.ਪੀ.ਚੌਧਰੀ ਦੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਤੋਖ ਚੌਧਰੀ ਦੀ ਅਰਥੀ ਨੂੰ ਮੋਢਾ ਦਿੱਤਾ।
.jpg)
.jpg)
.jpg)
ਸ਼ਮਸ਼ਾਨ ਘਾਟ ‘ਚ ਸੰਤੋਖ ਚੌਧਰੀ ਦੇ ਸਸਕਾਰ ਦੀ ਤਿਆਰੀ ਕਰਦੇ ਹੋਏ।
.jpg)
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਿੰਡ ਧਾਲੀਵਾਲ ‘ਚ ਸੰਤੋਖ ਚੌਧਰੀ ਦੀ ਅੰਤਿਮ ਵਿਦਾਈ ਲਈ ਹੋਏ ਸ਼ਾਮਲ