June 19, 2026 6:33 pm

ਬਾਦਲ ਵਲੋਂ ਸੈਰ ਸਪਾਟਾ ਤੇ ਸਭਿਆਚਾਰ ਮਾਮਲਿਆਂ ਦੇ ਕੇਂਦਰੀ ਮੰਤਰੀ ਨੂੰ ਪੱਤਰ

ਜੰਗੀ ਯਾਦਗਰ ਲਈ ਭਾਰਤ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਮੰਗ

Page-1_30 ਚੰਡੀਗੜ੍ਹ, 6 ਜੁਲਾਈ (ਪੀ.ਟੀ.)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕੇਂਦਰੀ ਸੈਰ ਸਪਾਟਾ ਅਤੇ ਸਭਿਆਚਾਰ ਮਾਮਲਿਆਂ ਦੇ ਕੇਂਦਰੀ ਮੰਤਰੀ ਸ੍ਰੀ ਸ਼ਰਿਪਦ ਯੇਸੋ ਨਾਇਕ ਨੂੰ ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਅਤਿ ਅਧੁਨਿਕ ਜੰਗੀ ਯਾਦਗਰ ਅਤੇ ਮਿਊਜਿਅਮ ਲਈ ਕੇਂਦਰੀ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।ਸ੍ਰੀ ਨਾਇਕ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਅਤਿ ਅਧੁਨਿਕ ਯਾਦਗਾਰ ਦੇਸ਼ ਦੀ ਰੱਖਿਆ ਕਰਨ ਵਾਲੇ ਨਾਇਕਾਂ ਦੀ ਯਾਦ ਵਿੱਚ ਬਣਾਈ ਜਾ ਰਹੀ ਹੈ ਜਿਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਲੜੀਆਂ ਗਈਆਂ ਤਿੰਨ ਵੱਡੀਆਂ ਲੜਾਈਆਂ ਵਿੱਚ ਆਪਣੀਆਂ ਜਾਨਾਂ ਨਿਸ਼ਾਵਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਮਾਤ ਭੂਮੀ ਦੇ ਇਨ੍ਹਾਂ ਬਹਾਦਰ ਸਪੂਤਾਂ ਦੀਆਂ ਮਹਾਨ ਕੁਰਬਾਨੀਆਂ ਲਈ ਇਨ੍ਹਾਂ ਨੂੰ ਸ਼ਰਧਾਂਜਲੀ ਵਜੋਂ

ਰਾਜ ਸਰਕਾਰ ਨੇ ਅੰਮ੍ਰਿਤਸਰ-ਅਟਾਰੀ ਸਟਕ ‘ਤੇ 7 ਏਕੜ ਰਕਬੇ ਵਿੱਚ ਇਹ ਯਾਦਗਾਰ ਬਨਾਉਣ ਦਾ ਫੈਸਲਾ ਕੀਤਾ ਹੈ। ਸ. ਬਾਦਲ ਨੇ ਕਿਹਾ ਇਮ ਕਦਮ ਸਾਡੇ ਨਾਇਕਾਂ ਦੀਆਂ ਸ਼ਾਨਦਾਰ ਰਵਾਇਤਾਂ ਦੀ ਸੰਭਾਲ ਦੇ ਲਈ ਚੁੱਕਿਆ ਗਿਆ ਹੈ।
ਸ. ਬਾਦਲ ਨੇ ਸ੍ਰੀ ਨਾਇਕ ਨੂੰ ਲਿਖਿਆ ਹੈ ਕਿ 100 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਇਸ ਯਾਦਗਾਰ ਦਾ ਨਹੀਂ ਪੱਥਰ 12 ਫਰਬਰੀ ਨੂੰ ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਰੱਖਿਆ ਗਿਆ ਸੀ ਅਤੇ ਇਸ ਦਾ ਕੰਮ ਮਈ 2014 ਤੋਂ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਆਪਣੇ ਕਿਸਮ ਦਾ ਪਹਿਲਾ ਪ੍ਰੋਜੈਕਟ ਹੈ ਜੋ ਦੇਸ਼ ਲਈ ਜਾਨਾਂ ਨਿਸ਼ਾਵਰ ਕਰਨ ਵਾਲੇ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਨੂੰ ਬਣਦੀ ਮਾਨਤਾ ਦੇਵੇਗਾ।
?ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਕਿ ਰਾਜ ਸਰਕਾਰ ਨੇ ਸਭਿਆਚਾਰ ਸੈਸ ਲਾ ਕੇ ਇਸ ਯਾਦਗਾਰ ਲਈ ਢੁਕਵੇਂ ਫੰਡਾਂ ਦਾ ਪ੍ਰਬੰਧ ਕਰ ਲਿਆ ਹੈ ਪਰ ਫਿਰ ਵੀ ਰਾਜ ਸਰਕਾਰ ਅਕਤੂਬਰ 2015 ਤੱਕ ਬਣਨ ਵਾਲੀ ਇਸ ਯਾਦਗਾਰ ਦਾ ਸਮੁੱਚਾ ਖਰਚਾ ਚੁੱਕਣ ਦੀ ਸਥਿਤੀ ਵਿੱਚ ਨਹੀਂ ਹੈ। ਸ. ਬਾਦਲ ਨੇ ਨੌਜਵਾਨਾਂ ਨੂੰ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਗਰੂਕ ਕਰਨ ਵਾਲੇ ਇਸ ਪ੍ਰੋਜੈਕਟ ਲਈ ਉਦਾਰਵਾਦੀ ਵਿੱਤੀ ਸਹਾਇਤਾ ਮੁਈਆ ਕਰਵਾਉਣ ਲਈ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਹੈ।

Send this to a friend