ਨਫ਼ਰਤੀ ਭਾਸ਼ਣ ‘ਤੇ ਸੁਪਰੀਮ ਕੋਰਟ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਫ਼ਰਤ ਵਾਲੇ ਭਾਸ਼ਣ ਨੂੰ ਲੈ ਕੇ ਇੱਕ ਅਹਿਮ ਟਿੱਪਣੀ ਕੀਤੀ ਹੈ। ਮੁੰਬਈ ‘ਚ ਹਿੰਦੂ ਜਨ ਆਕ੍ਰੋਸ਼ ਰੈਲੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਦੀ
ਏਐਨਆਈ : ਨਫ਼ਰਤੀ ਭਾਸ਼ਣ ‘ਤੇ ਸੁਪਰੀਮ ਕੋਰਟ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਫ਼ਰਤ ਵਾਲੇ ਭਾਸ਼ਣ ਨੂੰ ਲੈ ਕੇ ਇੱਕ ਅਹਿਮ ਟਿੱਪਣੀ ਕੀਤੀ ਹੈ। ਮੁੰਬਈ ‘ਚ ਹਿੰਦੂ ਜਨ ਆਕ੍ਰੋਸ਼ ਰੈਲੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਵੇਗੀ, ਜਦੋਂ ਇਸ ਗੱਲ ਦੀ ਗਾਰੰਟੀ ਹੋਵੇਗੀ ਕਿ ਕੋਈ ਨਫਰਤ ਭਰਿਆ ਭਾਸ਼ਣ ਨਹੀਂ ਹੋਵੇਗਾ। ਅਦਾਲਤ ਨੇ ਮਹਾਰਾਸ਼ਟਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਜੇਕਰ 5 ਫਰਵਰੀ ਨੂੰ ਮੁੰਬਈ ਵਿੱਚ ਹਿੰਦੂ ਜਨ ਆਕ੍ਰੋਸ਼ ਰੈਲੀ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਉਸ ਵਿੱਚ ਕਿਸੇ ਤਰ੍ਹਾਂ ਦੀ ਅਸ਼ਲੀਲ ਭਾਸ਼ਾ ਦੀ ਵਰਤੋਂ ਨਾ ਕੀਤੀ ਜਾਵੇ।
ਮੁੰਬਈ ਪੁਲਿਸ ਨੂੰ ਰੈਲੀ ਦੀ ਵੀਡੀਓ ਰਿਕਾਰਡਿੰਗ ਕਰਨ ਦੇ ਨਿਰਦੇਸ਼
ਜਸਟਿਸ ਕੇਐਮ ਜੋਸਫ਼ ਅਤੇ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਹਦਾਇਤ ਕੀਤੀ ਕਿ ਜੇਕਰ ਸਮਾਗਮ ਕਰਵਾਇਆ ਜਾ ਰਿਹਾ ਹੈ ਤਾਂ ਇਹ ਸ਼ਰਤ ਰੱਖੀ ਜਾਵੇਗੀ ਕਿ ਕੋਈ ਵੀ ਵਿਅਕਤੀ ਨਫ਼ਰਤ ਭਰਿਆ ਭਾਸ਼ਣ ਨਹੀਂ ਬੋਲੇਗਾ ਅਤੇ ਕਾਨੂੰਨ ਦੀ ਉਲੰਘਣਾ ਨਹੀਂ ਕਰੇਗਾ। ਇਸ ਦੇ ਨਾਲ ਹੀ ਬੈਂਚ ਨੇ ਮਹਾਰਾਸ਼ਟਰ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਪੁਲਿਸ ਵੱਲੋਂ ਵੀਡੀਓ ਰਿਕਾਰਡਿੰਗ ਕਰਵਾਈ ਜਾਵੇ ਤਾਂ ਜੋ ਨਫ਼ਰਤ ਭਰੇ ਭਾਸ਼ਣ ਦੀ ਘਟਨਾ ਨਾ ਵਾਪਰੇ ਅਤੇ ਇਸ ਦੀ ਸਮੱਗਰੀ ਅਦਾਲਤ ਨੂੰ ਉਪਲਬਧ ਕਰਵਾਈ ਜਾਵੇ।