April 17, 2026 7:23 pm

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਤਹਿਤ SAD ਦੇ ਹੈਡ ਆਫਿਸ ‘ਚ ਕੈਂਪ ਲਗਾ ਕੇ ਫਾਰਮ ਭਰੇ

ਦਸਤਖ਼ਤ ਮੁਹਿੰਮ ਤਹਿਤ ਫ਼ਾਰਮ ਭਰ ਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਪੰਥ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਆਪਣੀਆਂ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ‘ਚੋਂ ਰਿਹਾ ਕੀਤਾ ਜਾਵੇ।

ਚੰਡੀਗੜ੍ਹ- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਤਹਿਤ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਪੂਰੇ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਹੈ ਜਿਸ ਦੇ ਨਾਲ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਐਸ.ਜੀ.ਪੀ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵਲੋਂ ਵੀ ਸ਼ੁਰੂਆਤ ਕੀਤੀ ਗਈ ਅਤੇ ਮੰਗ ਕੀਤੀ ਕਿ ਦਸਤਖ਼ਤ ਮੁਹਿੰਮ ਤਹਿਤ ਫ਼ਾਰਮ ਭਰ ਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਪੰਥ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਆਪਣੀਆਂ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ‘ਚੋਂ ਰਿਹਾ ਕੀਤਾ ਜਾਵੇ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰ ਅਤੇ ਅਹੁਦੇਦਾਰ ਸਾਹਿਬਾਨਾਂ ਨੂੰ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾ ਕੇ ਆਉਂਦੀ ਵਿਸਾਖੀ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਵੀ ਜਿੰਮੇਵਾਰੀਆਂ ਸੌਂਪੀਆਂ।

ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖਤੀ ਮੁਹਿੰਮ ਦੇ ਦੂਜੇ ਪੜਾਅ ਦੌਰਾਨ ਅੱਜ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਕੈਂਪ ਦੌਰਾਨ ਪਾਰਟੀ ਦੀ ਚੰਡੀਗੜ੍ਹ ਇਕਾਈ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਫਾਰਮ ਭਰੇ।

ਅੱਜ ਇਸ ਕੈਂਪ ਦੌਰਾਨ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ, ਪਾਰਟੀ ਦੇ ਜਨਰਲ ਸਕੱਤਰ ਸ. ਕਰਨੈਲ ਸਿੰਘ ਪੀਰ ਮਹੁੰਮਦ, ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਸ. ਅਰਸ਼ਦੀਪ ਸਿੰਘ ਕਲੇਰ, ਸ.ਹਰਦੀਪ ਸਿੰਘ ਬੁਟੇਰਲਾ, ਸ.ਹਰਜੀਤ ਸਿੰਘ ਭੱਲਰ, ਸ. ਗੁਰਜੀਤ ਸਿੰਘ ਤਲਵੰਡੀ ਦੀ ਹਾਜਰੀ ਵਿੱਚ ਇਸ ਦਸਤਖਤੀ ਮੁਹਿੰਮ ਵਿੱਚ ਹਿੱਸਾ ਲਿਆ। ਇਸੇ ਦੌਰਾਨ ਡਾ. ਚੀਮਾ ਨੇ ਦੱਸਿਆ ਕਿ ਅੱਜ ਸ਼ੁਰੂ ਕੀਤੀ ਗਈ ਦੂਜੇ ਪੜਾਅ ਦੀ ਦਸਤਖਤੀ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਕੇਂਦਰ ਦੀ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਮਜਬੂਰ ਕਰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਚੰਡੀਗੜ੍ਹ ਅੰਦਰ ਵੀ ਇਹ ਦਸਤਖਤੀ ਮੁਹਿੰਮ ਹਰ ਸੈਕਟਰ ਦੇ ਘਰ-ਘਰ ਤੱਕ ਪਹੁੰਚਾ ਦਿੱਤੀ ਜਾਵੇਗੀ। ਅੱਜ ਇਸ ਮੁਹਿੰਮ ਦੌਰਾਨ ਜਿਹੜੇ ਆਗੂ ਹਾਜਰ ਸਨ ਉਹਨਾਂ ਵਿੱਚ ਸ. ਚਰਨਜੀਤ ਸਿੰਘ ਵਿੱਲੀ, ਸ. ਸੁਰਜੀਤ ਸਿੰਘ ਰਾਜਾ ਪ੍ਰਧਾਨ ਐਸ.ਸੀ ਵਿੰਗ, ਚੰਡੀਗੜ੍ਹ੍ਰ, ਸ. ਬਲਦੇਵ ਸਿੰਘ ਢਿੱਲੋਂ, ਬੀਬੀ ਸਤਵੰਤ ਕੌਰ ਜੌਹਲ, ਸ. ਜਬਰਜੰਗ ਸਿੰਘ, ਸ. ਬਲਵਿੰਦਰ ਸਿੰਘ, ਸ. ਚਰਨਜੀਤ ਸਿੰਘ, ਸ. ਅਵਤਾਰ ਸਿੰਘ ਮਨੀਮਾਜਰਾ, ਸ. ਸੁਰਿੰਦਰ ਸਿੰਘ ਬੁੜੈਲ, ਸ. ਕੁਲਦੀਪ ਸਿੰਘ ਧਨਾਸ ਸਮੇਤ ਹੋਰ ਆਗੂ ਅਤੇ ਵਰਕਰ ਹਾਜਰ ਸਨ।

Send this to a friend