Skip to content
Independent perspectives. Global stories.
BREAKING

ਵਿਸ਼ੇਸ਼ ਜਾਂਚ ਟੀਮ ਵੱਲੋਂ ਫਰੀਦਕੋਟ ਦੀ ਅਦਾਲਤ ‘ਚ ਚਾਰਜਸ਼ੀਟ ਦਾਖ਼ਲ, ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦਿੱਤਾ ਵੱਡਾ ਬਿਆਨ

Share this story

ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਵੱਲੋਂ ਫਰੀਦਕੋਟ ਦੀ ਅਦਾਲਤ ਦੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਵੱਡਾ ਬਿਆਨ ਦਿੱਤਾ ਹੈ। ਟਵੀਟ ‘ਚ ਉਨ੍ਹਾਂ ਕਿਹਾ ‘ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ .. ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ …ਮੰਤਰੀ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ …।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।ਮਿਲੀ ਜਾਣਕਾਰੀ ਦੇ ਮੁਤਾਬਕ ਇਸ ਚਾਰਜਸ਼ੀਟ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਹੈ। ਇਸ ਤੋ ਇਲਾਵਾ ਚਲਾਨ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਚਾਰਜਸ਼ੀਟ ਦੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।

ਇਸ ਚਾਰਜਸ਼ੀਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਹੈ ਕਿ ਇਹ ਸਭ ਕੁਝ ਇੱਕ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਹੈ । ਬੀਤੇ ਸੱਤ ਸਾਲਾਂ ਤੋਂ ਇਨ੍ਹਾਂ ਦਾ ਇੱਕ ਹੀ ਮਕਸਦ ਰਿਹਾ ਹੈ ਕਿ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਿਅੲ ਜਾਵੇ  । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਹ ਸਭ ਕਾਰਵਾਈ ਰਾਜਨੀਤੀ ਤੋਂ ਪ੍ਰੇਰਿਤ ਹੈ ।

WRITTEN BY