Skip to content
Independent perspectives. Global stories.
BREAKING

ਬਰਿਕਸ ਸਿਖ਼ਰ ਸੰਮੇਲਨ ‘ਚ ਹਿੱਸਾ ਲੈਣ ਮੋਦੀ 13 ਨੂੰ ਹੋਣਗੇ ਰਵਾਨਾ

Share this story

Page-1_34 ਨਵੀਂ ਦਿੱਲੀ, 9 ਜੁਲਾਈ (ਪੀ. ਟੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਦੇਸ਼ਾਂ ਦੇ ਦੋ ਦਿਨਾ ਬਰਿਕਸ (ਬ੍ਰਾਜ਼ੀਲ, ਰੂਸ, ਭਾਰਤ, ਚੀਨ ਤੇ ਦੱਖਣੀ ਅਫ਼ਰੀਕਾ) ਸ਼ਿਖਰ ਸੰਮੇਲਨ ‘ਚ ਹਿੱਸਾ ਲੈਣ ਲਈ 13 ਜੁਲਾਈ ਨੂੰ ਬ੍ਰਾਜ਼ੀਲ ਰਵਾਨਾ ਹੋਣਗੇ। ਇਸ ਦੌਰਾਨ ਉਹ ਰਸਤੇ ‘ਚ ਜਰਮਨੀ ਰੁਕਣਗੇ। ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੋਦੀ ਪਹਿਲੀ ਵਾਰ ਇਸ ਬੈਠਕ ‘ਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੂੰ ਵਿਸ਼ਵ ਨੇਤਾਵਾਂ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਦੱਖਣੀ ਅਮਰੀਕੀ ਦੇਸ਼ਾਂ ਦੇ ਪ੍ਰਮੁੱਖ ਨੇਤਾਵਾਂ ਨਾਲ ਮਿਲਣ ਦਾ ਮੌਕਾ ਮਿਲੇਗਾ। ਸ਼ਿਖਰ ਸੰਮੇਲਨ ਦੀ ਮੇਜ਼ਬਾਨ ਬ੍ਰਾਜ਼ੀਲ ਦੀ ਰਾਸ਼ਟਰਪਤੀ ਦਿਲਮਾ ਰੌਸੇਫ ਨੇ ਦੱਖਣੀ ਅਮਰੀਕੀ ਦੇਸ਼ਾਂ ਅਰਜਨਟੀਨਾ, ਬੋਲੀਵੀਆ, ਇਕਵਾਡੋਰ,

ਪੈਰਾਗਵੇ, ਉਰੂਗੁਏ, ਵੈਨਜ਼ੂਏਲਾ ਤੇ ਸੂਰੀਨਾਮ ਦੇ ਨੇਤਾਵਾਂ ਨੂੰ ਵੀ ਸੰਮੇਲਨ ‘ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਮੋਦੀ 13 ਜੁਲਾਈ ਨੂੰ ਬਰਿਕਸ ਸ਼ਿਖਰ ਸੰਮੇਲਨ ‘ਚ ਭਾਗ ਲੈਣ ਲਈ ਰਵਾਨਾ ਹੋਣਗੇ।

WRITTEN BY