ਨਵੀਂ ਦਿੱਲੀ, 9 ਜੁਲਾਈ (ਪੀ. ਟੀ)- ਨੈਸ਼ਨਲ ਹੇਰਾਲਡ ਮਾਮਲੇ ‘ਚ ਆਮਦਨੀ ਕਰ ਵਿਭਾਗ ਵੱਲੋਂ ਭੇਜੇ ਗਏ ਨੋਟਿਸ ਦੇ ਬਾਰੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕਿਹਾ ਕਿ ਸਿਆਸੀ ਬਦਲੇ ਦੀ ਭਾਵਨਾ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਇਨਕਮ ਟੈਕਸ ਵਿਭਾਗ ਦਾ ਨੋਟਿਸ ਮਿਲਿਆ ਹੈ। ਪਾਰਟੀ ਨੂੰ ਭੇਜਿਆ ਗਿਆ ਇਹ ਨੋਟਿਸ ਇਕ ਸਿਆਸੀ ਸਾਜਸ਼ ਹੈ। ਬਦਲੇ ਦੀ ਭਾਵਨਾ ਨਾਲ ਨੋਟਿਸ ਭੇਜਿਆ ਗਿਆ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਨਾਲ ਕਾਂਗਰਸ ਨੂੰ ਸੱਤਾ ‘ਚ ਵਾਪਸੀ ‘ਚ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਉਹ ਹੋਰ ਮਜ਼ਬੂਤ ਹੋ ਕੇ ਉਭਰਨਗੇ। ਮਜ਼ਬੂਤ ਹੋ ਕੇ ਫਿਰ ਤੋਂ ਸੱਤਾ ‘ਚ ਆਉਣਗੇ। ਗੌਰਤਲਬ ਹੈ ਕਿ ਹੇਰਾਲਡ ਨੈਸ਼ਨਲ ਅਖਬਾਰ ਮਾਮਲੇ
‘ਚ ਪਟਿਆਲਾ ਕੋਰਟ ‘ਚ ਸੁਣਵਾਈ ਹੋਣੀ ਹੈ। ਇਸ ਮਾਮਲੇ ‘ਚ ਕੋਰਟ ਨੇ ਬੀਤੇ ਦਿਨੀਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਜੇ ਮਾਮਲਾ ਸਾਬਤ ਹੁੰਦਾ ਹੈ ਤਾਂ ਕਾਂਗਰਸ ਨੂੰ ਦਾਨ ‘ਚ ਮਿਲਣ ਵਾਲੀ ਆਮਦਨ ਕਰ ਛੁੱਟ ਤੋਂ ਵੰਚਤ ਕੀਤਾ ਜਾ ਸਕਦਾ ਹੈ।



