Skip to content
Independent perspectives. Global stories.
BREAKING

ਸੁਖਬੀਰ ਵਲੋਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ

Share this story

images ਨਵੀਂ ਦਿੱਲੀ, 10 ਜੁਲਾਈ (ਪੀ. ਟੀ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਅਸ਼ੋਲਕ ਗਜ਼ਾਪਥੀ ਰਾਜੂ ਪੁਸ਼ਾਪਤੀ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਕੇਂਦਰੀ ਮੰਤਰੀ ਨੇ ਉਪ ਮੁੱਖ ਮੰਤਰੀ ਨੂੰ ਯਕੀਨ ਦਿਵਾਇਆ ਕਿ ਬਠਿੰਡਾ ਵਿਖੇ ਸਿਵਲ ਹਵਾਈ ਅੱਡਾ ਜਲਦ ਹੀ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਐਨ.ਡੀ.ਏ. ਸਰਕਾਰ ਵਲੋਂ ਪੰਜਾਬ ਨਾਲ ਸਬੰਧਿਤ ਪ੍ਰਾਜੈਕਟਾਂ ਨੂੰ ਤੁਰੰਤ ਮਨਜ਼ੂਰੀ ਦੇਣ ਤੇ ਚੱਲ ਰਹੇ ਪ੍ਰਾਜੈਕਟਾਂ ਦੇ ਕੰਮ ਵਿਚ ਤੇਜੀ ਲਿਆਉਣ ਬਦਲੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਅ੍ਯਾਂ ਸ. ਬਾਦਲ ਨੇ ਕਿਹਾ ਕਿ ਪਟਿਆਲਾ ਵਿਖੇ ਏਅਰਕਰਾਫਟ ਮੈਂਟਨੈਂਸ ਕਾਲਜ ਨੂੰ ਸੁਰਜੀਤ ਕਰਨ ਦੀ ਲੋੜ ਹੈ,ਜੋ ਕਿ ਪਿਛਲੇ 2 ਸਾਲ ਤੋਂ ਬੰਦ ਪਿਆ ਹੈ।

ਉਨ੍ਹਾਂ ਕੇਂਦਰੀ ਮੰਤਰੀ ਕੋਲੋਂ ਮੰਗ ਕੀਤੀ ਕਿ ਏਅਰਕਰਾਫਟ ਕਾਲਜ ਨੂੰ ਦੁਬਾਰਾ ਮਨਜ਼ੂਰੀ ਦੇਣ ਬਾਰੇ ਨੀਤੀ ’ਤੇ ਤੁਰੰਤ ਵਿਚਾਰ ਕੀਤਾ ਜਾਵੇ ਕਿਉਂ ਜੋ ਇਸ ਕਾਲਜ ਨੇ ਪਿਛਲੇ 30 ਸਾਲਾਂ ਦੌਰਾਨ ਨਾਮੀ ਏਅਰਕਰਾਫਟ ਇੰਜੀਨੀਅਰ ਪੈਦਾ ਕੀਤੇ ਹਨ। ਕੇਂਦਰੀ ਮੰਤਰੀ ਨੇ ਸ. ਬਾਦਲ ਨੂੰ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀਆਂ ਚਾਹਵਾਨ ਕੰਪਨੀਆਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾ ਰਹੀ ਹੈ, ਕਿਉਂ ਜੋ ਪੰਜਾਬ ਦੇ ਹੋਰਨਾਂ ਗੁਆਂਢੀ ਰਾਜਾਂ ਤੋਂ ਵੱਡੀ ਗਿਣਤੀ ਵਿਚ ਯਾਤਰੀਆਂ ਦੇ ਆਉਣ-ਜਾਣ ਕਾਰਨ ਇਨ੍ਹਾਂ ਉਡਾਣਾਂ ਦੀ ਸਫਲਤਾ ਦੀਆਂ ਅਸੀਮ ਸੰਭਾਵਨਾਵਾਂ ਹਨ।

WRITTEN BY