ਚੰਡੀਗੜ੍ਹ, 11 ਜੁਲਾਈ (ਪੀ. ਟੀ)- ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਲਈ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਾਸ ਕੀਤੇ ਬਿੱਲ ਨੂੰ ਪੂਰੀ ਤਰ੍ਹਾਂ ਗੈਰਸੰਵਿਧਾਨਕ, ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਰਾਜਸੀ ਰੋਟੀਆਂ ਸੇਕਣ ਲਈ ਸਿੱਖਾਂ ਨੂੰ ਪਾੜਨ ਦੀ ਕੋਝੀ ਰਾਜਨੀਤਿਕ ਖੇਡ ਖੇਡੀ ਹੈ।



