ਨਵੀਂ ਦਿੱਲੀ, 11 ਜੁਲਾਈ (ਪੀ. ਟੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਸਰਕਾਰ ਨੇ ਆਪਣੇ ਪਹਿਲੇ ਬਜਟ ‘ਚ ਲੋਕਾਂ ਦੀ ਆਸ਼ਾਵਾਂ ਨੂੰ ਵਿਸ਼ਵਾਸ ‘ਚ ਬਦਲ ਦਿੱਤਾ ਹੈ ਤੇ ਉਨ੍ਹਾਂ ਨੇ ਭਰੋਸਾ ਜਤਾਇਆ ਕਿ ਇਹ ਬਜਟ ਭਾਰਤ ਨੂੰ ਨਵੀਂ ਉਚਾਈਆਂ ‘ਤੇ ਲੈ ਜਾਵੇਗਾ। ਲੋਕਸਭਾ ‘ਚ ਵੀਰਵਾਰ ਨੂੰ ਪੇਸ਼ ਆਪਣੀ ਸਰਕਾਰ ਦੇ ਪਹਿਲੇ ਬਜਟ ‘ਤੇ ਪ੍ਰਤੀਕਿਰਆ ਦਿੰਦੇ ਹੋਏ ਮੋਦੀ ਨੇ ਕਿਹਾ ਕਿ ਇਹ ਬਜਟ ਸਮਾਜ ਦੇ ਗਰੀਬਾਂ ਤੇ ਪਛੜੇ ਲੋਕਾਂ ‘ਚ ਆਸ ਦੀ ਨਵੀਂ ਕਿਰਨ ਜਗਾਉਂਦਾ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੂੰ ਉਨ੍ਹਾਂ ਦੇ ਪਹਿਲੇ ਬਜਟ ਲਈ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਭਾਰਤ ਨੂੰ ਨਵੀਨਤਮ ਤਕਨੀਕ ਦਾ ਇਸਤੇਮਾਲ ਕਰ ਕੇ ‘ਯੋਜਨਾਮਈ ਤੇ ਡਿਜ਼ੀਟਲ‘ ਬਣਾਉਣ ਦੀ ਕੋਸ਼ਿਸ਼ ਹੈ।
ਬਜਟ ਨੇ ਆਸ ਨੂੰ ਵਿਸ਼ਵਾਸ ’ਚ ਬਦਲਿਆ : ਮੋਦੀ”



