Skip to content
Independent perspectives. Global stories.
BREAKING

ਹਰਿਆਣਾ ਸਰਕਾਰ ਦਾ ਪੈਟ੍ਰੋਲਿਅਮ ਪਦਾਰਥਾਂ ’ਤੇ ਵੈਟ ਦਰਾਂ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ

Share this story

ਚੰਡੀਗੜ੍ਹ, 12 ਜੁਲਾਈ (ਪੀ. ਟੀ)– ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਸਪਸ਼ਟ ਕੀਤਾ ਕਿ ਰਾਜ ਸਰਕਾਰ ਦਾ ਪੈਟ੍ਰੋਲਿਅਮ ਪਦਾਰਥਾਂ ’ਤੇ ਵੈਟ ਦਰਾਂ ਵਧਾਉਣ ਦਾ ਕੋਈ ਪ੍ਰਸਤਾਵ ਵਿਚਾਰਾਧੀਨ ਨਹੀਂ ਹੈ।             ਮੁੱਖ ਮੰਤਰੀ, ਜੋ ਅੱਜ ਇੱਥੇ ਹੋਈ ਹਰਿਆਣਾ ਕੈਬਿਨੇਟ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ, ਤੋਂ ਟੋਲ ਦਰਾਂ ’ਤੇ ਲੋਕਾਂ ਨੂੰ ਰਾਹਤ ਦੇਣ ਦੇ ਕਾਰਣ ਰਾਜ ਸਰਕਾਰ ਵੱਲੋਂ ਸਹਿਣ ਕੀਤੇ ਜਾਣ ਵਾਲੇ ਖਰਚ ਦੀ ਭਰਪਾਈ ਲਈ ਵੈਟ ਦਰਾਂ ਵਿਚ ਵਾਧਾ ਦੇ ਪ੍ਰਸਤਾਵ ਨੂੰ ਲੈ ਕੇ ਟਿਪੱਣੀ ਮੰਗੀ ਗਈ ਸੀ ।  ਸ੍ਰੀ ਹੁੱਡਾ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਅਜਿਹਾ ਪਹਿਲਾ ਰਾਜ ਹੈ, ਜਿੱਥੇ ਲੋਕਾਂ ਨੂੰ ਟੋਲ ਦਰਾਂ ’ਤੇ ਰਾਹਤ ਪਹੁੰਚਾਉਣ ਲਈ ਨੀਤੀ ਬਣਾਈ ਜਾ ਰਹੀ ਹੈ । ਇਸ ਲਈ ਭਾਰਤੀ ਕੌਮੀ ਰਾਜਮਾਰਗ ਐਥਾਰਿਟੀ, ਰਿਆਤਕਰਤਾ ਅਤੇ ਰਾਜ ਸਰਕਾਰ ਦੇ ਵਿਚਕਾਰ ਸਮਝੌਤਾ ਕੀਤਾ ਜਾਵੇਗਾ ਅਤੇ 15 ਦਿਨ ਦੇ ਅੰਦਰ-ਅੰਦਰ ਪ੍ਰਕ੍ਰਿਆ

ਸ਼ੁਰੂ ਹੋਣ ਦੀ ਉਮੀਦ ਹੈ । ਹਰਿਆਣਾ ਵਿਚ ਵੱਖਰੀ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਗਠਨ ਦੀ ਕਾਨੂੰਨੀ ਵੈਧਤਾ ਨੂੰ ਲੈ ਕੇ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਮੇਟੀ ਦਾ ਗਠਨ ਕਾਨੂੰਨ ਦੇ ਦਾਇਰੇ ਤੇ ਨਿਯਮਾਂ ਦੇ ਤਹਿਤ ਕੀਤਾ ਗਿਆ ਹੈ ਅਤੇ ਹਰਿਆਣਾ ਦੇ ਰਾਜਪਾਲ ਵੱਲੋਂ ਬਿੱਲ ’ਤੇ ਦਸਤਖਤ ਕਰਨ ਤੋਂ ਬਾਅਦ ਇਹ ਬਿਲ ਐਕਟ ਬਣ ਜਾਵੇਗਾ ਅਤੇ ਅੱਗੇ ਦੀ ਪ੍ਰਕ੍ਰਿਆ ਸ਼ੁਰੂ ਹੋਵੇਗੀ । ਇਕ ਹੋਰ ਸੁਆਲ ਦੇ ਜਵਾਬ ਵਿਚ ਸ੍ਰੀ ਹੁੱਡਾ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮਕੱੜ ਦਾ ਸਨਮਾਨ ਕਰਦੇ ਹਨ । ਉਹ ਚਾਹੁੰਦੇ ਹਨ ਕਿ ਦੋਵੇਂ ਹਰਿਆਣਾ ਦੇ ਸਿੱਖਾਂ ਦੀ ਭਾਵਨਾਵਾਂ ਨੂੰ ਸਮਝੇ ਅਤੇ ਉਨ੍ਹਾਂ ਨੇ ਗੁਰੂ ਘਰਾਂ ਦੀ ਸੇਵਾ ਕਰਨ ਦਾ ਮੌਕਾ ਪ੍ਰਦਾਨ ਕਰਨ ਵਿਚ ਕੋਈ ਰੋੜਾ ਨਾ ਅਟਕਾਏ ।

WRITTEN BY