ਚੰਡੀਗੜ੍ਹ/ਨਵੀਂ ਦਿੱਲੀ, 20 ਜੁਲਾਈ (ਪੀ.ਟੀ.) : ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਅੱਜ ਮੁੜ ਤੋਂ ਹੋਈ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਜਿਥੇ ਭਾਰੀ ਰਾਹਤ ਮਿਲੀ, ਉਥੇ ਸੜਕਾਂ ‘ਤੇ ਪਾਣੀ ਜਮ੍ਹਾਂ ਹੋਣ ਨਾਲ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਅੱਜ ਹੋਈ ਭਾਰੀ ਬਾਰਿਸ਼ ਤੋਂ ਬਾਅਦ ਸੜਕਾਂ ‘ਤੇ ਪਾਣੀ ਖੜ੍ਹਾ ਹੋਣ ਕਰਕੇ ਟ੍ਰੈਫਿਕ ਜਾਮ ਹੋ ਗਿਆ। ਇਸ ਤੋਂ ਇਲਾਵਾ ਹੋਰ ਕਈ ਇਲਾਕਿਆਂ ਵਿਚ ਪਾਣੀ ਦਾਖ਼ਲ ਹੋਣ ਤੇ ਦਰਖਤ ਟੁੱਟਣ ਦੀਆਂ ਘਟਨਾਵਾਂ ਵੀ ਵਾਪਰੀਆਂ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਵਿਚ ਅੱਜ ਸਵੇਰੇ ਬਾਰਿਸ਼ ਹੋਈ। ਬਾਰਿਸ਼ ਕਾਰਨ ਆਵਾਜਾਈ ਵਿਚ ਵਿਘਨ ਵੀ ਪਿਆ, ਜਦੋਂ ਕਿ ਕਈ ਥਾਈਂ ਸੜਕਾਂ ਦੀ ਮਾੜੀ ਹਾਲਤ ਕਾਰਨ ਵਾਹਨ ਚਾਲਕਾਂ ਨੂੰ ਬੇਹੱਦ ਮੁਸ਼ਕਿਲਾਂ ਵਿਚੋਂ ਵੀ ਗੁਜ਼ਰਨਾ ਪਿਆ।
ਪੰਜਾਬ, ਹਰਿਆਣਾ ਤੇ ਦਿੱਲੀ ‘ਚ ਬਾਰਿਸ਼ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ



