ਅੰਮ੍ਰਿਤਸਰ: 16 ਜੁਲਾਈ (ਪੀ. ਟੀ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਦਫਤਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਘਰ ਵਿਖੇ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ ਜਿਸ ਵਿੱਚ ਸੂਬਾ ਹਰਿਆਣਾ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜੀ ਕਰਕੇ ਸਿੱਖ ਸ਼ਕਤੀ (ਸ਼੍ਰੋਮਣੀ ਕਮੇਟੀ) ਨੂੰ ਤੋੜ ਕੇ ਵੱਖਰੀ ਕਮੇਟੀ ਬਨਾਉਣ ਤੋਂ ਰੋਕਣ ਸਬੰਧੀ ਅਹਿਮ ਵਿਚਾਰ ਚਰਚਾ ਕੀਤੀ ਗਈ।ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਸ਼ੁਰੂ ਤੋਂ ਹੀ ਸਿੱਖਾਂ ਨਾਲ ਦੁਸ਼ਮਣੀ ਵਾਲਾ ਰਵਈਆ ਰੱਖਿਆ ਹੈ ਤੇ
ਹਮੇਸ਼ਾ ਹੀ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ ਹੈ। ਉਨ•ਾਂ ਵਿਸ਼ਵ ਭਰ ਦੀਆਂ ਸਿੱਖ ਸਭਾ-ਸੁਸਾਇਟੀਆਂ,ਸੰਤ ਸਮਾਜ, ਸੰਪ੍ਰਦਾਵਾਂ, ਟਕਸਾਲਾਂ, ਬੁੱਧੀਜੀਵੀ ਵਰਗਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਇਸ ਭਰਾ ਮਾਰੂ ਜੰਗ ਤੋਂ ਸੁਚੇਤ ਕਰਦਿਆਂ ਹੋਇਆਂ ਕਾਂਗਰਸ ਦੀ ਹਰਿਆਣਾ ਸਰਕਾਰ ਦੇ ਇਸ ਫੈਸਲੇ ਤੇ ਹਰ ਪੱਧਰ ਤੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ।
ਇੱਕਤਰਤਾ ਵਿੱਚ ਸ. ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਰਾਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਮੋਹਣ ਸਿੰਘ ਬੰਗੀ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਨਿਰਮੈਲ ਸਿੰਘ ਜੌਲਾਂਕਲਾ, ਸ. ਕਰਨੈਲ ਸਿੰਘ ਪੰਜੋਲੀ (ਸਾਰੇ ਅੰਤ੍ਰਿੰਗ ਮੈਂਬਰ), ਸਕੱਤਰ ਸ. ਦਲਮੇਘ ਸਿੰਘ, ਸ. ਰੂਪ ਸਿੰਘ,ਸ. ਸਤਬੀਰ ਸਿੰਘ, ਸ. ਮਨਜੀਤ ਸਿੰਘ, ਸ. ਅਵਤਾਰ ਸਿੰਘ, ਸ. ਪਰਮਜੀਤ ਸਿੰਘ ਸਰੋਆ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੋੜਾ, ਸ. ਕੇਵਲ ਸਿੰਘ ਐਡੀਸ਼ਨਲ ਸਕੱਤਰ, ਸ.ਸਤਿੰਦਰ ਸਿੰਘ ਨਿੱਜੀ ਸਹਾਇਕ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਆਦਿ ਮੋਜੂਦ ਸਨ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮੂਹ ਮੈਂਬਰ ਸਾਹਿਬਾਨਾਂ ਦੀ ਭਰਵੀਂ ਇਕੱਤਰਤਾ ਹੋਈ ਜਿਸ ਵਿੱਚ ਹਰਿਆਣਾ ਦੀ ਕਾਂਗਰਸ ਹੁੱਡਾ ਸਰਕਾਰ ਅਤੇ ਉਸ ਦੇ ਪਿੱਠੂਆਂ ਵਿਰੁਧ ਅਥਾਹ ਕੁਰਬਾਨੀਆਂ ਉਪਰੰਤ ਹੋਂਦ ਵਿੱਚ ਆਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਤੇ ਸ਼੍ਰੋਮਣੀ ਕਮੇਟੀ ਦੀ ਹੋਂਦ ਨੂੰ ਕਾਇਮ ਰੱਖਣ ਲਈ ਅਹਿਦ ਲਿਆ। ਇਸ ਮੌਕੇ ਜਥੇਦਾਰ ਅਵਤਾਰ ਉਿਨ•ਾਂ ਸਮੁੱਚੇ ਮੈਂਬਰਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਨਾ ਮੰਨਣ ਵਾਲੇ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ ਤੇ ਹੋਰ ਸਾਜਿਸ਼ ਕਾਰਾ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ ਤੋਂ ਕਾਰਵਾਈ ਕੀਤੀ ਜਾਵੇ।ਇਕੱਤਰਤਾ ਦੌਰਾਨ ਮੰਚ ਦੀ ਸੇਵਾ ਸ.ਰਾਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈ ਗਈ।ਇਕੱਤਰਤਾ ਦੌਰਾਨ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਆਪਣੇ ਵਿਚਾਰ ਪ੍ਰਗਟ ਕੀਤੇ।ਉਪਰੰਤ ਸਾਰੇ ਮੈਂਬਰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਦੇਣ ਗਏ।
ਸ. ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ ਪ੍ਰਧਾਨ, ਸ.ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ.ਰਜਿੰਦਰ ਸਿੰਘ ਮਹਿਤਾ, ਸ.ਗੁਰਬਚਨ ਸਿੰਘ ਕਰਮੂੰਵਾਲ, ਸ.ਰਾਮਪਾਲ ਸਿੰਘ ਬਹਿਣੀਵਾਲ, ਸ.ਨਿਰਮੈਲ ਸਿੰਘ ਜੌਲਾਂ ਕਲਾਂ, ਸ.ਦਿਆਲ ਸਿੰਘ ਕੋਲਿਆਂਵਾਲੀ, ਸ.ਕਰਨੈਲ ਸਿੰਘ ਪੰਜੋਲੀ, ਸ.ਮੋਹਣ ਸਿੰਘ ਬੰਗੀ ਅੰਤ੍ਰਿੰਗ ਮੈਂਬਰ ਸਾਹਿਬਾਨ, ਸ.ਗੁਰਦਿਆਲ ਸਿੰਘ ਸੁਰਸਿੰਘ, ਬਾਬਾ ਨਿਰਮਲ ਸਿੰਘ ਨੁਸਹਿਰਾ ਢਾਲਾ, ਸ.ਖੁਸ਼ਵਿੰਦਰ ਸਿੰਘ ਭਾਟੀਆ, ਸ.ਭੁਪਿੰਦਰ ਸਿੰਘ ਭਲਵਾਨ, ਬੀਬੀ ਜਸਪਾਲ ਕੌਰ, ਸ.ਗੁਰਮੇਲ ਸਿੰਘ ਸੰਗਤਪੁਰਾ, ਸ.ਦਵਿੰਦਰ ਸਿੰਘ ਖੱਟੜਾ, ਸ.ਜਰਨੈਲ ਸਿੰਘ ਡੋਗਰਾਂਵਾਲਾ, ਸ.ਬਲਦੇਵ ਸਿੰਘ ਕਲਿਆਣ, ਸ.ਲਖਬੀਰ ਸਿੰਘ, ਸ.ਸ਼ੇਰ ਸਿੰਘ, ਜਥੇਦਾਰ ਤਾਰਾ ਸਿੰਘ ਸੱਲਾਂ, ਸ.ਹਰਜਾਪ ਸਿੰਘ ਸੁਲਤਾਨਵਿੰਡ, ਸ.ਰਾਮ ਸਿੰਘ, ਸ.ਮਗਵਿੰਦਰ ਸਿੰਘ ਖਾਪੜ ਖੇੜੀ, ਸ.ਅਮਰਜੀਤ ਸਿੰਘ ਭਲਾਈਪੁਰ, ਸ.ਜਰਨੈਲ ਸਿੰਘ, ਸ.ਲਾਭ ਸਿੰਘ, ਬੀਬੀ ਗੁਰਪ੍ਰੀਤ ਕੌਰ ਰੋਹੀ, ਬੀਬੀ ਗੁਰਿੰਦਰ ਕੌਰ, ਸ.ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਗੁਰਮੀਤ ਕੌਰ, ਸ.ਅਮਰੀਕ ਸਿੰਘ ਵਿਛੋਆ, ਸ.ਸਿੰਗਾਰਾ ਸਿੰਘ ਲੋਹੀਆ, ਸ.ਬਿਕਰਮਜੀਤ ਸਿੰਘ ਕੋਟਲਾ, ਜਥੇਦਾਰ ਰਣਜੀਤ ਸਿੰਘ ਕਾਹਲੋਂ, ਸ.ਪਰਮਜੀਤ ਸਿੰਘ ਰਾਏਪੁਰ, ਸ.ਸਰਵਣ ਸਿੰਘ ਕੁਲਾਰ, ਸ.ਗੁਰਨਾਮ ਸਿੰਘ ਜੱਸਲ, ਬੀਬੀ ਨਿਰਮਲ ਕੌਰ ਪਾਸਲਾ, ਸ.ਅਮਰਜੀਤ ਸਿੰਘ ਬੰਡਾਲਾ, ਸ.ਜਸਮੇਰ ਸਿੰਘ ਲਾਸੜੂ, ਬੀਬੀ ਜੋਗਿੰਦਰ ਕੌਰ, ਸ.ਸੁਖਵਿੰਦਰ ਸਿੰਘ ਝਬਾਲ, ਸ.ਸ਼ਰਨਜੀਤ ਸਿੰਘ ਬੋਥਾ, ਬੀਬੀ ਮਨਜੀਤ ਕੌਰ ਕੰਦੋਲਾ, ਬੀਬੀ ਅਮਰਜੀਤ ਕੌਰ ਹਿਸਾਰ, ਸ.ਬਲਦੇਵ ਸਿੰਘ ਕਿਆਮਪੁਰ, ਸ.ਹਰਭਜਨ ਸਿੰਘ ਮਸਾਣਾ, ਸ.ਰਣਦੀਪ ਸਿੰਘ ਚੀਮਾਂ, ਬੀਬੀ ਜੋਗਿੰਦਰ ਕੌਰ ਡੇਹਰਾ ਬਾਬਾ ਨਾਨਕ, ਸ.ਬਲਦੇਵ ਸਿੰਘ, ਸ.ਅਵਤਾਰ ਸਿੰਘ, ਬੀਬੀ ਰਣਜੀਤ ਕੌਰ ਮਾਹਲਪੁਰ, ਬੀਬੀ ਹਰਜਿੰਦਰ ਕੌਰ ਪੱਟੀ, ਸ.ਨਿਰਮਲ ਸਿੰਘ ਸਮਾਣਾ, ਸ.ਦਰਸ਼ਨ ਸਿੰਘ ਜਲਾਲਾਬਾਦ, ਸ.ਨਿਰਮਲ ਸਿੰਘ ਘਰਾਚੋਂ, ਬੀਬੀ ਸਵਰਨ ਕੌਰ ਗੁਰੂ ਕਾ ਬਾਗ, ਸ.ਅਮਰਜੀਤ ਸਿੰਘ ਚਾਵਲਾ, ਸੰਤ ਦਰਬਾਰਾ ਸਿੰਘ ਛੀਨੀਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ.ਮੇਜਰ ਸਿੰਘ ਢਿਲੋਂ, ਸ.ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਜਗਜੀਤ ਸਿੰਘ ਖਾਲਸਾ, ਬੀਬੀ ਜਸਬੀਰ ਕੌਰ ਜੱਫਰਵਾਲ, ਸ.ਜਗਸੀਰ ਸਿੰਘ ਅਰਾਈਆਂ, ਸ.ਸਤਪਾਲ ਸਿੰਘ ਤਲਵੰਡੀ ਭਾਈ, ਸ.ਦਲਜੀਤ ਸਿੰਘ, ਸ.ਚਰਨਜੀਤ ਸਿੰਘ ਕਾਲੇ, ਸ.ਪਰਮਜੀਤ ਸਿੰਘ ਲੱਧੇਵਾਲ, ਸ.ਅਜਮੇਰ ਸਿੰਘ ਖੇੜਾ, ਸ.ਸਰਬੰਸ ਸਿੰਘ ਮਾਣਕੀ, ਸ.ਸੁਖਦੇਵ ਸਿੰਘ ਬਾਠ, ਜਥੇਦਾਰ ਕਵਲਇੰਦਰ ਸਿੰਘ ਠੇਕੇਦਾਰ, ਸ.ਗੁਰਮੀਤ ਸਿੰਘ ਜੀਰਾ, ਜਥੇਦਾਰ ਮਿਠੂ ਸਿੰਘ ਕਾਹਨੇ, ਸ.ਹਰਪਾਲ ਸਿੰਘ ਜੱਲਾ, ਜਥੇਦਾਰ ਚਰਨ ਸਿੰਘ ਆਲਮਗੀਰ, ਸ.ਦਰਸਨ ਸਿੰਘ ਸ਼ੇਰ ਖਾਂ, ਬੀਬੀ ਕਿਰਨਜੋਤ ਕੌਰ, ਸ.ਬਲਵਿੰਦਰ ਸਿੰਘ, ਸ.ਸਵਿੰਦਰ ਸਿੰਘ ਸੱਭਰਵਾਲ ਤੇ ਭਾਈ ਮਨਜੀਤ ਸਿੰਘ ਮੈਂਬਰਾਨ ਸ਼੍ਰੋਮਣੀ ਕਮੇਟੀ, ਸ.ਦਲਮੇਘ ਸਿੰਘ, ਸ.ਰੂਪ ਸਿੰਘ, ਸ.ਸਤਬੀਰ ਸਿੰਘ, ਸ.ਮਨਜੀਤ ਸਿੰਘ ਤੇ ਸ.ਅਵਤਾਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ.ਮਹਿੰਦਰ ਸਿੰਘ ਆਹਲੀ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਸ.ਕੇਵਲ ਸਿੰਘ ਤੇ ਸ.ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।



