ਨਵੀਂ ਦਿੱਲੀ, 17 ਜੁਲਾਈ (ਪੀ. ਟੀ)- ਦਿੱਲੀ ‘ਚ ਬਿਜਲੀ ਮਹਿੰਗੀ ਹੋ ਗਈ ਹੈ। ਬਿਜਲੀ ਦੀਆਂ ਕੀਮਤਾਂ ‘ਚ 8.32 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਸਿਫ਼ਰ ਤੋਂ 200 ਯੂਨਿਟ ਤੱਕ ਦੀ ਬਿਜਲੀ ‘ਚ 10 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਗਿਆ ਹੈ। ਜਦਕਿ 200 ਤੋਂ 400 ਯੂਨਿਟ ਤੱਕ ਬਿਜਲੀ ਦੀਆਂ ਕੀਮਤਾਂ ‘ਚ 15 ਪੈਸੇ ਯੂਨਿਟ ਦਾ ਵਾਧਾ ਕੀਤਾ ਗਿਆ ਹੈ। 400 ਤੋਂ 800 ਯੂਨਿਟ ਤੱਕ ਬਿਜਲੀ ਦੀਆਂ ਕੀਮਤਾਂ ‘ਚ 50 ਪੈਸੇ ਪ੍ਰਤੀ ਯੂਨਿਟ ਵਧਾਏ ਗਏ ਹਨ। ਡੀ.ਈ.ਆਰ.ਸੀ. ਨੇ ਅੱਜ ਬਿਜਲੀ ਦੀਆਂ ਕੀਮਤਾਂ ‘ਚ ਵਾਧਾ ਕਰਨ ਪਿੱਛੇ ਤਰਕ ਦਿੱਤਾ ਹੈ ਕਿ ਕੋਲੇ ਦੀਆਂ ਕੀਮਤਾਂ ‘ਚ ਵਾਧਾ ਹੋਣ ਕਾਰਨ ਬਿਜਲੀ ਦੀਆਂ ਕੀਮਤਾਂ ‘ਚ ਵਾਧਾ ਕਰਨਾ ਪਿਆ ਹੈ।



