ਕਾਨੂੰਨ ’ਤੇ ਇਤਰਾਜ਼ ਹੈ ਤਾਂ ਸਬੰਧਤ ਧਿਰਾਂ ਅਦਾਲਤ ’ਚ ਜਾਣ : ਹਰਿਆਣਾ ਸਰਕਾਰ
ਪਰਨੀਤ ਬਰਾੜ- ਕਾਰਜਕਾਰੀ ਸੰਪਾਦਕ ਜਲੰਧਰ/ਚੰਡੀਗੜ੍ਹ, 18 ਜੁਲਾਈ- ਹਰਿਆਣਾ ਦੀ ਚੌਧਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਕਾਂਗਰਸੀ ਸਰਕਾਰ ਤਰਫੋਂ ਬਣਾਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧ ’ਚ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੇਂਦਰ ਸਰਕਾਰ ਕੋਲ ਚੁੱਕੇ ਮੁੱਦੇ ਕਾਰਨ ਅੱਜ ਇਕ 3 ਸਫਿਆਂ ਦਾ ਸਖਤ ਸ਼ਬਦਾਂ ਦਾ ਪੱਤਰ ਕੇਂਦਰ ਵਲੋਂ ਹਰਿਆਣਾ ਦੇ ਚੀਫ ਸੈਕਟਰੀ ਐਸ ਸੀ ਚੌਧਰੀ ਨੂੰ ਲਿਖਿਆ ਗਿਆ ਹੈ, ਜਿਸ ਵਿੱਚ ਇਸ ਸਬੰਧੀ ਕਾਨੂੰਨ ਵਾਪਸ ਲੈਣ ਦੇ ਹੁਕਮ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਸਕੱਤਰ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਤਿੰਨ ਸਫਿਆਂ ਦੀ ਇਕ ਚਿੱਠੀ ਲਿਖ ਕੇ ਹਰਿਆਣਾ ਵਿਧਾਨ ਸਭਾ ਵਲੋਂ ਪਾਸੇ ਕੀਤੇ ਗਏ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨ ਨੂੰ ਗੈਰ
ਸੰਵਿਧਾਨਿਕ ਕਰਾਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਨੂੰ ਲਿਖਿਆ ਹੈ ਕਿ ਉਹ ਬਿੱਲ ਦੇ ਗੈਰ ਸੰਵਿਧਾਨਿਕ ਹੋਣ ਦੀ ਜਾਣਕਾਰੀ ਤੁਰੰਤ ਹਰਿਆਣਾ ਦੇ ਗਵਰਨਰ ਨੂੰ ਦੇਣ। ਇਸ ਚਿੱਠੀ ‘ਚ ਇਹ ਵੀ ਲਿਖਿਆ ਗਿਆ ਹੈ ਕਿ ਸੂਬੇ ‘ਚ ਸੰਵਿਧਾਨਿਕ ਸੰਕਟ ਪੈਦਾ ਹੋਣ ਤੋਂ ਪਹਿਲਾਂ ਗਵਰਨਰ ਇਸ ਕਾਨੂੰਨ ਨੂੰ ਦਿੱਤੀ ਗਈ ਆਪਣੀ ਮਨਜ਼ੂਰੀ ਵਾਪਸ ਲੈਣ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲਿਖਿਆ ਹੈ ਕਿ ਇਹ ਅੰਤਰਰਾਜੀ ਮਾਮਲਾ ਹੈ ਅਤੇ ਇਕ ਸੂਬੇ ਨੂੰ ਇਸ ਮੁੱਦੇ ‘ਤੇ ਕਾਨੂੰਨ ਬਣਾਉਣ ਦਾ ਅਧਿਕਾਰ ਨਹੀਂ ਹੈ।



