ਨਵੀਂ ਦਿੱਲੀ, 22 ਜੁਲਾਈ (ਪੀ. ਟੀ)- ਭਾਰਤ ਦੇ ਰੱਖਿਆ ਮੰਤਰੀ ਅਰੁਣ ਜੇਤਲੀ ਨੇ ਅੱਜ ਰਾਜ?ਸਭਾ ‘ਚ ਪਾਕਿਸਤਾਨ ਨੂੰ ਲੈ ਕੇ ਇੱਕ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੂੰ ਸਮਾਂ ਆਉਣ ‘ਤੇ ਉਚਿਤ ਜਵਾਬ ਦਿੱਤਾ ਜਾਵੇਗਾ। ਜੇਤਲੀ ਨੇ ਕਿਹਾ ਕਿ ਭਾਰਤ ਦਾ ਸਿਰ ਨਹੀਂ ਝੁਕਣ ਦਿੱਤਾ ਜਾਵੇਗਾ। ਅਰੁਣ ਜੇਤਲੀ ਨੇ ਇਹ ਬਿਆਨ ਪਾਕਿਸਤਾਨ ਵਲੋਂ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ‘ਤੇ ਦਿੱਤਾ। ਰਾਜ?ਸਭਾ ‘ਚ ਅੱਜ ਵਿਰੋਧੀ ਪੱਖ ਨੇ ਸਰਕਾਰ ਨੂੰ ਪਾਕਿਸਤਾਨ ਵਲੋਂ ਵਾਰ – ਵਾਰ ਜੰਗਬੰਦੀ ਉਲੰਘਣਾ ਮਾਮਲੇ ‘ਚ ਘੇਰਨ ਦੀ ਕੋਸ਼ਿਸ਼ ਕੀਤੀ। ਇਸ ‘ਤੇ ਰੱਖਿਆ ਮੰਤਰੀ ਅਰੁਣ ਜੇਤਲੀ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਪਾਕਿਸਤਾਨ ਨੂੰ ਕਿਸੇ ਵੀ ਤਰ੍ਹਾਂ
ਨਾਲ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਮਾਂ ਆਉਣ ‘ਤੇ ਪਾਕਿਸਤਾਨ ਦੇ ਖਿਲਾਫ ਉਚਿਤ ਕਾਰਵਾਈ ਕੀਤੀ ਜਾਵੇਗੀ।



