Skip to content
Independent perspectives. Global stories.
BREAKING

ਖੀਰਨੀਆਂ ਵੱਲੋਂ ਬੁੱਲੇਵਾਲ ਦੀ ਪੰਚਾਇਤ ਦਾ ਸਨਮਾਨ

Share this story

ਮਾਛੀਵਾੜਾ ਸਾਹਿਬ 22 ਜੁਲਾਈ-ਕਰਮਜੀਤ ਸਿੰਘ ਆਜ਼ਾਦ-ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਬੁੱਲੇਵਾਲ ਵਿਖੇ ਚੋਣ ਜਿੱਤੀ ਪੰਚਾਇਤ ਵੱਲੋਂ ਅਕਾਲ ਪੁਰਖ ਦੇ ਸ਼ੁਕਰਾਨੇ  ਲਈ ਆਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਸਮਾਰੋਹ ਵਿਚ ਵਿਸ਼ੇਸ਼ ਤੌਰ ਤੇ ਹਲਕਾ ਸਮਰਾਲਾ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਸ਼ਮੂਲੀਅਤ ਕੀਤੀ। ਪਿੰਡ ਬੁੱਲੇਵਾਲ ਦੇ ਚੁਣੇ ਗਏ ਸਰਪੰਚ ਦਲਜੀਤ ਸਿੰਘ, ਪੰਚਾਇਤ ਮੈਂਬਰ ਗੁਰਦੇਵ ਸਿੰਘ, ਪਰਮਿੰਦਰ ਸਿੰਘ ਗੁਰਦੀਪ ਸਿੰਘ ਨੂੰ ਸ੍ਰੀ ਖੀਰਨੀਆਂ ਵੱਲੋਂ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਪਿੰਡ ਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪੰਚਾÎÂਤ ਚੁਣਨ ਤੇ ਉਨਾਂ ਨੂੰ ਪਿੰਡ ਦੇ ਵਿਕਾਸ ਲਈ ਹਰ ਤਰ੍ਹਾਂ ਦੀ ਗਰਾਂਟ ਦੇਣ ਦਾ ਭਰੋਸਾ ਦਿੱਤਾ।
panchyiat
ਨਵੇਂ ਚੁਣੇ ਗਏ ਸਰਪੰਚ ਦਲਜੀਤ ਸਿੰਘ ਨੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਾਰਟੀ ਪੱਧਰ ਤੋਂ ਉਪਰ ਉਠ ਕੇ ਪਿੰਡ ਦਾ ਵਿਕਾਸ ਕਰਵਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਕਲ ਜੱਥੇਦਾਰ ਹਰਜੀਤ ਸਿੰਘ ਸ਼ੇਰੀਆਂ, ਸਹਿਕਾਰੀ ਸਭਾ ਦੇ ਪ੍ਰਧਾਨ ਕੁਲਦੀਪ ਸਿੰਘ ਜਾਤੀਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸਿੰਘ ਰਹੀਮਾਂਬਾਦ, ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਲੱਖੋਵਾਲ, ਸਕੱਤਰ ਅਵਤਾਰ ਸਿੰਘ, ਗੁਰਦੇਵ ਸਿੰਘ, ਪ੍ਰੇਮ ਸਿੰਘ, ਜਸਵੰਤ ਸਿੰਘ,  ਦਿਆਲ ਸਿੰਘ, ਰਣਜੀਤ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਭਜਨ ਸਿੰਘ, ਸਤਨਾਮ ਸਿੰਘ ਆਦਿ ਵੀ ਮੌਜੂਦ ਸਨ।

WRITTEN BY