ਚੰਡੀਗੜ੍ਹ, 26 ਜੁਲਾਈ (ਨਾਗਪਾਲ)- ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਨੇ ਚੰਡੀਗੜ੍ਹ ਏਅਰਪੋਰਟ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਅਤੇ ਏਅਰ ਟਰੈਫਿਕ ਕੰਟਰੋਲ ਨੂੰ ਖੁੱਲ੍ਹਾ ਰੱਖਣ ਦੀ ਸਮਾਂ ਵਧਾਉਣ ਬਾਰੇ ਸੂਬਾ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਇਥੋਂ ਇੰਟਰਨੈਸ਼ਲ ਫਲਾਈਟ ਸ਼ੁਰੂ ਹੋਣ ਦਾ ਰਾਹ ਵੀ ਪੱਧਰਾ ਹੋ ਗਿਆ ਹੈ। ਰੱਖਿਆ ਮੰਤਰੀ ਅਰੁਣ ਜੇਤਲੀ ਨੇ ਪੰਜਾਬ ਦੇ ਮੁੱਖ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਸੰਬੰਧੀ ਚਿੱਠੀ ਲਿਖ ਕੇ ਸੂਚਨਾ ਦਿੱਤੀ। ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਦੱਸਿਆ ਗਿਆ ਹੈ ਕਿ ਸਪਾਈਸ ਜੈੱਟ ਅਤੇ ਇੰਡੀਗੋ ਏਅਰਲਾਈਨਜ਼ ਨੂੰ ਪਹਿਲਾਂ ਹੀ ਚੰਡੀਗੜ੍ਹ ਤੋਂ ਕੌਮਾਂਤਰੀ ਉਡਾਣਾਂ ਭਰਨ ਦੀ ਆਗਿਆ ਦਿੱਤੀ ਜਾ ਚੁੱਕੀ ਹੈ।
ਜੇਤਲੀ ਨੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਮੌਜੂਦਾ ਸਮੇਂ ਵਿਚ ਸਿਵਲ ਹਵਾਈ ਉਡਾਣਾਂ ਦਾ ਸਮਾਂ ਸੂਰਜ ਨਿਕਲਣ ਤੋਂ ਪਹਿਲਾਂ ਤੋਂ ਲੈ ਕੇ ਸ਼ਾਮ 8 ਵਜੇ ਤੱਕ ਹੈ। ਜਿਵੇਂ ਹੀ ਕੌਮਾਂਤਰੀ ਉਡਾਣਾਂ ਸ਼ੁਰੂ ਹੋਣਗੀਆਂ, ਇਹ ਸਮਾਂ ਵਧਾ ਦਿੱਤਾ ਜਾਵੇਗਾ।
ਇਸ ਨਾਲ ਇੰਟਰਨੈਸ਼ਨਲ ਫਲਾਈਟਸ ਨੂੰ ਵਾਚ ਆਵਰਸ ਦੀ ਵਾਧੂ ਸਹੂਲਤ ਵੀ ਮਿਲੇਗੀ। ਮੁੱਖ ਮੰਤਰੀ ਨੇ ਕੇਂਦਰੀ ਰੱਖਿਆ ਮੰਤਰੀ ਨੂੰ ਇਕ ਚਿੱਠੀ ਲਿਖ ਕੇ ਇਸ ਮੁੱਦੇ ‘ਤੇ ਜੇਤਲੀ ਨੂੰ ਨਿੱਜੀ ਤੌਰ ‘ਤੇ ਧੰਨਵਾਦ ਕਰਨ ਦੀ ਮੰਗ ਕੀਤੀ ਹੈ।



