ਚੰਡੀਗੜ੍ਹ, 27 ਜੁਲਾਈ (ਪੀ. ਟੀ)- ਪਟਿਆਲਾ ਸ਼ਹਿਰੀ ਹਲਕੇ ਤੋਂ ਅਕਾਲੀ ਦਲ ਨੇ ਭਗਵਾਨ ਦਾਸ ਜੁਨੇਜਾ ਨੂੰ ਉਮੀਦਵਾਰ ਐਲਾਨ ਦਿਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਟਿਆਲਾ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਭਗਵਾਨ ਦਾਸ ਜੁਨੇਜਾ ਦੇ ਨਾਂ ਨੂੰ ਮਨਜੂਰੀ ਦੇ ਦਿਤੀ ਗਈ ਹੈ। ਸ੍ਰੀ ਜੁਨੇਜਾ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਹਨ।



