Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਉਪ ਚੋਣ ਲਈ ਬਿਗਲ ਫੂਕਿਆ

Share this story

Page-1_06 ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ ਜਲੰਧਰ/ਚੰਡੀਗੜ੍ਹ, 28 ਜੁਲਾਈ  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਸਰਪ੍ਰਸਤ ਤੇ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਪਾਰਟੀ ਮੀਟਿੰਗ ਦੌਰਾਨ ਪਟਿਆਲਾ ਉਪ ਚੋਣ ’ਚ ਇਤਿਹਾਸਕ ਜਿੱਤ ਪ੍ਰਾਪਤ ਕਰਨ ਲਈ ਜ਼ੋਰਦਾਰ ਮੁਹਿੰਮ ਵਿੱਢ ਦਿੱਤੀ।ਅੱਜ ਦੀ ਇਸ ਮੀਟਿੰਗ ਵਿੱਚ ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੋਪੜ, ਲੁਧਿਆਣਾ, ਨਵਾਂ ਸ਼ਹਿਰ, ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂਆਂ ਨੇ ਹਿੱਸਾ ਲਿਆ। ਇਸ ਦੌਰਨ ਇੰਨ੍ਹਾ ਆਗੂਆਂ ਵੱਲੋਂ ਇਕਜੁਟਤਾ ਨਾਲ ਪਟਿਆਲਾ ਉਪ ਚੋਣ ਲਈ ਪਾਰਟੀ

ਉਮੀਦਵਾਰ ਅਤੇ ਨਾਮਵਰ ਸਮਾਜਸੇਵੀ ਸ੍ਰੀ ਭਗਵਾਨ ਦਾਸ ਜੁਨੇਜਾ ਨੂੰ ਇਤਿਹਾਸਕ ਜਿੱਤ ਦਵਾਉਣ ਦਾ ਅਹਿਦ ਕੀਤਾ।        ਮੀਟਿੰਗ ਦੌਰਾਨ ਜਿੱਥੇ ਸ. ਸੁਖਬੀਰ ਸਿੰਘ ਬਾਦਲ ਨੇ ਇੱਕ-ਇੱਕ ਵੋਟਰ ਤੱਕ ਪਹੁੰਚ ਸਥਾਪਤ ਕਰਨ ਲਈ ਰਣਨੀਤੀ ਬਣਾਉਂਦਿਆਂ ਪਾਰਟੀ ਆਗੂਆਂ ਅਤੇ ਵਰਕਰਾਂ ਦੀਆਂ ਚੋਣ ਪ੍ਰਚਾਰ ਲਈ ਜਿੰਮੇਵਾਰੀਆਂ ਤੈਅ ਕੀਤੀਆਂ ਉਥੇ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ  ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂੰ ਕਰਵਾਉਣ ਸਬੰਧੀ ਵਿਆਪਕ ਕਾਰਜ ਯੋਜਨਾ ਸੁਝਾਈ ਗਈ। ਇਸੇ ਦੌਰਾਨ ਪਾਰਟੀ ਲੀਡਰਸ਼ਿਪ ਵੱਲੋਂ ਸ੍ਰੀ ਭਗਵਾਨ ਦਾਸ ਜੁਨੇਜਾ ਨੂੰ ਸਿਰੋਪਾਓ ਨਾਲ ਸਨਮਾਨਿਤ ਕਰਨ ਸਮੇਂ ਪਾਰਟੀ ਦਫ਼ਤਰ ਦਾ ਕਾਨਫਰੰਸ ਹਾਲ ‘ਬੋਲੇ ਸੋ ਨਿਹਾਲ ਸਤਿ ਸ੍ਰੀ ਆਕਾਲ’ ਦੇ ਜਕਾਰਿਆਂ ਅਤੇ ‘ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਝ ਉਠਿਆ। ਇਸ ਮੌਕੇ ਪਾਰਟੀ ਸਰਪ੍ਰਸਤ ਅਤੇ ਪਾਰਟੀ ਪ੍ਰਧਾਨ ਨੇ ਪਾਰਟੀ ਆਗੂਆਂ ਨੂੰ ਹਿਦਾਇਤ ਦਿੰਦਿਆਂ ਕਿਹਾ ਕਿ ਇੰਨ੍ਹਾਂ ਉਪ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਮਿਆਰੀ ਚੋਣ ਪ੍ਰਚਾਰ ’ਤੇ ਜੋਰ ਦਿੱਤਾ ਜਾਵੇ ਤਾਂ ਕਿ ਕਿਸੇ ਨੂੰ ਵੀ ਪਾਰਟੀ ਦੇ ਕਿਸੇ ਆਗੂ ਜਾਂ ਵਰਕਰ ’ਤੇ ਉਂਗਲੀ ਚੁੱਕਣ ਦਾ ਮੌਕਾ ਨਾ ਮਿਲੇ।

WRITTEN BY