Skip to content
Independent perspectives. Global stories.
BREAKING

ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਦਾ ਅਦਬ ਅਤੇ ਸਤਿਕਾਰ ਕਰਨ ਸਬੰਧੀ ਹਦਾਇਤਾਂ ਜਾਰੀ

Share this story

ਚੰਡੀਗੜ੍ਹ, 28 ਜੁਲਾਈ (ਪੀ. ਟੀ)- ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜਨਾਂ ਦੇ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ’ਚ ਹੋਣ ਵਾਲੇ ਮੰਤਰੀ ਸਹਿਬਾਨਾਂ ਅਤੇ ਐਮ.ਐਲ.ਏਜ਼ ਦੇ ਸਮਾਗਮਾਂ ਵਿਚ ਹਾਜ਼ਰ ਹੋਣ ਅਤੇ ਉਨ੍ਹਾਂ ਦਾ ਅਦਬ ਅਤੇ ਸਤਿਕਾਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਰਾਹੀਂ ਐਮ.ਐਲ.ਏਜ਼ ਨੇ ਇਹ ਮਾਮਲਾ ਸਰਕਾਰ ਦੇ ਧਿਆਨ ’ਚ ਲਿਆਂਦਾ ਹੈ ਕਿ ਮੰਤਰੀ ਸਹਿਬਾਨਾਂ ਅਤੇ ਐਮ.ਐਲ.ਏਜ਼. ਜਦੋਂ ਆਪਣੇ ਹਲਕੇ ਵਿਚ ਸਰਕਾਰੀ ਸਮਾਗਮਾਂ ਜਾਂ ਸਰਕਾਰੀ ਦਫ਼ਤਰਾਂ ’ਚ ਜਾਂਦੇ ਹਨ ਤਾਂ ਜ਼ਿਲ੍ਹੇ ਦੇ ਅਫ਼ਸਰ ਸਾਹਿਬਾਨ ਉਨਾਂ ਦਾ ਬਣਦਾ ਸਤਿਕਾਰ ਨਹੀਂ ਕਰਦੇ ਅਤੇ ਸਮਾਗਮਾਂ ’ਚ ਹਾਜ਼ਰ ਨਹੀਂ ਹੁੰਦੇ। ਬੁਲਾਰੇ ਅਨੁਸਾਰ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਮੂਹ

ਜ਼ਿਲ੍ਹਾ ਅਧਿਕਾਰੀਆਂ ਉਨ੍ਹਾਂ ਦਾ ਅਦਬ ਅਤੇ ਸਤਿਕਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਇਹ ਵੀ ਸ਼ਿਫ਼ਾਰਿਸ਼ ਕੀਤੀ ਹੈ ਕਿ ਸਰਕਾਰੀ ਹਦਾਇਤਾਂ ਅਨੁਸਾਰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਬਣਦਾ ਅਦਬ ਅਤੇ ਸਤਿਕਾਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਇਸ ਨੂੰ ਮਾਨਯੋਗ ਮੈਂਬਰਾਂ ਦੇ ਵਿਸ਼ੇਸ਼ ਅਧਿਕਾਰਾਂ ਦੀ ਉ¦ਘਣਾ ਸਮਝਿਆ ਜਾਵੇਗਾ।

WRITTEN BY