ਅੰਮ੍ਰਿਤਸਰ 30 ਜੁਲਾਈ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਿਸਥਾਨ ਦੇ ਜ਼ਿਲ•ਾ ਗੰਗਾਨਗਰ ਸਥਿਤ ਕੋਟਾ ਯੂਨੀਵਰਸਿਟੀ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਜਗਵਿੰਦਰ ਸਿੰਘ ਨੂੰ ਆਰ ਐਮ ਪੀ ਦੇ ਕੋਰਸ ਵਿੱਚ ਲਿਖਤੀ ਦਾਖਲਾ ਟੈਸਟ ਦੇਣ ਮੌਕੇ ਸਿਰੀ ਸਾਹਿਬ ਉਤਾਰਨ ਦੇ ਹੁਕਮ ਦੇਣ ਦੀ ਸਖਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈ¤ਸ ਨੋਟ ’ਚ ਉਨ•ਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਅੰਮ੍ਰਿਤਧਾਰੀ ਸਿੰਘਾਂ ਨੂੰ ਪੰਜ ਕਕਾਰ ਬਖਸ਼ਿਸ਼ ਕੀਤੇ ਗਏ ਸਨ ਜਿਨ•ਾਂ ’ਚੋਂ ਸਿਰੀ ਸਾਹਿਬ ਪ੍ਰਮੁੱਖ ਕਕਾਰ ਹੈ।ਹਰ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਪਹਿਣ ਕੇ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਨ ਾਂ ਨੂੰ ਸਰੀਰ ਨਾਲੋਂ ਅਲੱਗ ਨਹੀਂ ਕੀਤਾ ਜਾ ਸਕਦਾ। ਉਨ•ਾਂ ਕਿਹਾ ਕਿ ਵਿਦੇਸ਼ਾਂ
ਵਿੱਚ ਸਿੱਖਾਂ ਨੂੰ ਧਾਰਮਿਕ ਚਿੰਨ• ਧਾਰਨ ਕਰਨ ਦੀ ਪੂਰਨ ਆਜ਼ਾਦੀ ਹੈ, ਪ੍ਰੰਤੂ ਭਾਰਤ ਅੰਦਰ ਸਿੱਖਾਂ ਨਾਲ ਗੁਲਾਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ।ਉਨ•ਾਂ ਕਿਹਾ ਕਿ ਕੋਟਾ ਯੂਨੀਵਰਸਿਟੀ ਵੱਲੋਂ ਅਜਿਹੀ ਕਾਰਵਾਈ ਨਾਲ ਦੇਸ਼-ਵਿਦੇਸ਼ ਵਿੱਚ ਬੈਠੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ।ਉਨ•ਾਂ ਕਿਹਾ ਕਿ ਕੋਟਾ ਯੂਨੀਵਰਸਿਟੀ ਦੇ ਪ੍ਰਬੰਧਕ ਆਪਣੇ ਇਸ ਔਰਗਾਸ਼ਾਹੀ ਵਾਲੇ ਫੁਰਮਾਨ ਲਈ ਮੁਆਫੀ ਮੰਗਣ ਤੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਜਗਵਿੰਦਰ ਸਿੰਘ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਉਸ ਦਾ ਦਾਖ਼ਲਾ ਟੈਸਟ ਲੈਣ ਲਈ ਢੁੱਕਵੇਂ ਪ੍ਰਬੰਧ ਕਰਨ ਨਹੀਂ ਤਾਂ ਕੋਟਾ ਯੂਨੀਵਰਸਿਟੀ ਦੇ ਪ੍ਰਬੰਧਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



