ਜਲੰਧਰ, 29 ਜੁਲਾਈ (ਸਟਾਫ ਰਿਪੋਰਟਰ)- ਪੰਜਾਬ ਦੇ ਕਾਲਜਾਂ ਵਿੱਚ +1 ਅਤੇ +2 ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਖੋਲ੍ਹੇ ਗਏ ਕਾਲਜੀਏਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਸ ਪਾਸਦੀ ਸਹੂਲਤ ਨਹੀਂ ਦਿੱਤੀ ਜਾ ਰਹੀ। ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡਵੇਜ਼ ਵੱਲੋਂ ਤਕਨੀਕੀ ਅਧਾਰ ’ਤੇ ਇਨ੍ਹਾਂ ਵਿਦਿਆਰਥੀਆਂ ਨੂੰ ਬਸ ਪਾਸ ਜਾਰੀ ਨਹੀਂ ਕੀਤੇ ਜਾ ਰਹੇ। ਕਾਲਜਾਂ ਦੇ ਕਾਲਜੀਏਟ ਸਕੂਲ ਪੰਜਾਬ ਸੂਕਲ ਸਿੱਖਿਆ ਬੋਰਡ ਨਾਲ ਸਬੰਧਤ ਹਨ। ਸਬੰਧਤ ਕਾਲਜਾਂ ਦੇ ਵਿਦਿਆਰਥੀਆਂ ਨੂੰ ਤਾਂ ਇਹ ਸਹੂਲਤ ਪਹਿਲਾਂ ਵਾਂਗ ਮਿਲ ਰਹੀ ਹੈ ਪ੍ਰਾਂਤੂ ਕਾਲਜੀਏਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਹ ਸਹੂਲਤ ਨਹੀਂ ਮਿਲੀ। ਇਸ ਸਬੰਧ ਵਿੱਚ ਕੁੱਝ ਕਾਲਜੀਏਟ ਸਕੂਲਾਂ ਵੱਲੋਂ ਪੰਜਾਬ ਦੇ ਸਿੱਖਿਆ ਮਤੰਰੀ ਡਾ. ਦਲਜੀਤ ਸਿੰਘ ਚੀਮਾ ਅਤੇ ਟ੍ਰਾਂਸਪੋਰਟ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ ਤੋਂ ਦਖਲ ਦੀ ਮੰਗ ਕੀਤੀ ਗਈ ਹੈ। ਸੂਬੇ ਦੇ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਵੀ ਹਾਲੇ ਤੱਕ ਇਸ ਸਬੰਧ ਵਿੱਚ ਕੋਈ
ਦਖਲ ਨਹੀਂ ਦਿੱਤਾ ਗਿਆ। ਇਸ ਸਬੰਧੀ ਕਾਲਜੀਏਟ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਆਪਣੇ ਪਿ?ੰਸੀਪਲਾਂ ਦੇ ਨਾਲ ਕਈ ਵਾਰ ਗੱਲਬਾਤ ਕੀਤੀ ਗਈ ਹੈ ਤੇ ਇਸ ਮਾਮਲੇ ਦਾ ਹੱਲ ਕੱਢਣ ਲਈ ਕਦਮ ਚੁੱਕਣ ਲਈ ਕਿਹਾ ਜਾਂਦਾ ਹੈ। ਸਥਾਨਕ ਲਾਇਲਪੁਰ ਖਾਲਸਾ ਕਾਲਜੀਏਟ ਸਕੂਲ ਦੇ ਪ੍ਰਿੰਸੀਪਲ ਪ੍ਰੋ. ਹਰਬੰਸ ਸਿੰਘ ਬੋਲੀਨਾ ਨੇ ਵਿਦਿਆਰਥੀਆਂ ਦੀ ਇਸ ਸਮੱਸਿਆ ਦੇ ਹੱਲ ਲਈ ਸਿੱਖਿਆ ਮੰਤਰੀ ਡਾ. ਚੀਮਾ ਤੇ ਟ੍ਰਾਂਸਪੋਰਟ ਮੰਤਰੀ ਸ. ਕੋਹਾੜ ਨੂੰ ਪੱਤਰ ਲਿਖ ਕੇ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਹੈ। ਸ. ਬੋਲੀਨਾ ਦਾ ਕਹਿਣਾ ਸੀ ਕਿ ਜੇਕਰ ਕਾਲਜਾਂ ਦੇ ਵਿਦਿਆਰਥੀਆਂ ਨੂੰ ਬਸ ਪਾਸ ਦੀ ਸਹੂਲਤ ਮਿਲ ਸਕਦੀ ਹੈ ਤਾਂ ਉਸੇ ਕੈਂਪਸ ਦੇ ਵਿਚ ਬਣੇ ਕਾਲਜੀਏਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਸਹੂਲਤ ਤੋਂ ਵਾਂਝੇ ਕਿਉਂ ਰੱਖਿਆ ਗਿਆ ਹੈ। ਪੰਜਾਬ ਰੋਡਵੇਜ਼ ਦੇ ਜੀ. ਐਮ. ਸ੍ਰੀ ਪਰਨੀਤ ਸਿੰਘ ਮੁਤਾਬਿਕ ਇਸ ਸਬੰਧੀ ਸਰਕਾਰ ਨੂੰ ਹਿਦਾਇਤਾਂ ਕਰਨੀਆਂ ਚਾਹੀਦੀਆਂ ਹਨ।



