ਕੁਰੂਕਸ਼ੇਤਰ, 31 ਜੁਲਾਈ (ਪੀ. ਟੀ)- ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰਖਦਿਆਂ ਭਾਜਪਾ ਨੇ ਬੂਥ ਪੱਧਰ ‘ਤੇ ਗਤੀਵਿਧੀਆਂ ਵਧਾ ਦਿੱਤੀਆਂ ਹਨ। ਭਾਜਪਾ ਬੁੱਧੀਜੀਵੀ ਸੈਲ ਦੇ ਮੀਤ ਕਨਵੀਨਰ ਪਵਨ ਹਬਾਨਾ ਨੇ ਕਿਹਾ ਕਿ ਹਰੇਕ ਬੂਥ ‘ਤੇ ਵਰਕਰ ਆਪਣੀ ਜਿੰਮੇਵਾਰੀ ਨਿਭਾਅ ਰਹੇ ਹਨ ਤੇ ਬੈਠਕਾਂ ਕਰਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕਈ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਹਰਿਆਣਾ ‘ਚ ਭਾਜਪਾ ਦੀ ਸਰਕਾਰ ਬਣਨੀ ਯਕੀਨੀ ਹੈ ਤੇ ਕਾਂਗਰਸ ਆਗੂ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਿਲ ਹੋ ਰਹੇ ਹਨ। ਕਾਂਗਰਸ ਰਾਜ ‘ਚ ਭ੍ਰਿਸਟਾਚਾਰ ਨੂੰ ਵਧਾਵਾ ਮਿਲਿਆ ਹੈ ਤੇ ਸੂਬਾਈ ਸਰਕਾਰ ਨੂੰ ਜਨਤਾ ਦੀ ਭਲਾਈ ਤੋਂ ਕੁੱਝ ਲੈਣਾ-ਦੇਣਾ ਨਹੀਂ ਹੈ। ਬਲਕਿ ਮਜ਼ਦੂਰਾਂ, ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ ਨੂੰ ਆਪਣੇ ਹੱਕਾਂ ਲਈ ਲੜਨਾ ਪੈ ਰਿਆ ਹੈ ਤੇ ਆਉਣ ਵਾਲੀ ਵਿਧਾਨ ਸਭਾ ਚੋਣਾਂ ‘ਚ ਵੋਟਰ ਆਪਣੇ ਵਿਰੋਧ ਦਾ ਇਜ਼ਹਾਰ ਕਰਕੇ ਭਾਜਪਾ ਦੀ ਸਰਕਾਰ ਬਣਾਉਣ ‘ਚ ਆਪਣਾ ਪੂਰਾ ਸਹਿਯੋਗ ਦੇਣਗੇ।



