Skip to content
Independent perspectives. Global stories.
BREAKING

ਤਲਵੰਡੀ ਸਾਬੋ ਤੋਂ ਹੁਣ ਬਲਜਿੰਦਰ ਕੌਰ ‘ਆਪ’ ਉਮੀਦਵਾਰ

Share this story

Page-1_31 ਜਲੰਧਰ, 1 ਅਗਸਤ (ਪੀ. ਟੀ)- ਪੰਜਾਬ ‘ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੱਧੂ ਦੀ ਟਿਕਟ ਪਾਰਟੀ ਵਲੋਂ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ ਗਈ। ਬਲਕਾਰ ਸਿੱਧੂ ਦੀ ਥਾਂ ਪ੍ਰੋ. ਬਲਜਿੰਦਰ ਕੌਰ ਨੂੰ ਪਾਰਟੀ ਵਲੋਂ ਇਸ ਸੀਟ ਤੋਂ ਮੈਦਾਨ ‘ਚ ਉਤਾਰੇ ਜਾਣ ਦੀ ਚਰਚਾ ਹੈ। ਹਾਲਾਂਕਿ ਬਲਜਿੰਦਰ ਕੌਰ ਦੇ ਨਾਂ ਦਾ ਅਧਿਕਾਰਕ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਉਹ ਸ਼ਨੀਵਾਰ ਨੂੰ ਨਾਮਜ਼ਦਗੀ ਪੱਤਰ ਦਾਇਰ ਕਰ ਸਕਦੇ ਹਨ। ਆਮ ਆਦਮੀ ਪਾਰਟੀ ਨੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਪੰਜਾਬੀ ਗਾਇਕ ਬਲਕਾਰ ਸਿੱਧੂ ਨੂੰ ਉਮੀਦਵਾਰ ਬਣਾਇਆ ਸੀ ਪਰ ਸ਼ੁੱਕਰਵਾਰ ਨੂੰ ਪਾਰਟੀ ਨੇ ਬਲਕਾਰ ਸਿੱਧੂ ਦੀ ਟਿਕਟ ਰੱਦ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ‘ਚ ਹੋਈ ਪਾਰਟੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ।

WRITTEN BY