Skip to content
Independent perspectives. Global stories.
BREAKING

ਨੀਲੋਵਾਲ ਦੇ ਸਰਕਾਰੀ ਸਕੂਲ ਵਿੱਚ ਪੰਜਾਬ ਸਰਕਾਰ ਦੀ ਸਕੀਮ ਹੇਠ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਇਕਲ ਵੰਡੇ

Share this story

Page-3_32 ਸੁਨਾਮ ਉਧਮ ਸਿੰਘ ਵਾਲਾ (                  ਭੁਪਿੰਦਰ ਅਨਮੋਲ)- ਇੱਥੋਂ ਨਜ਼ਦੀਕ ਪਿੰਡ ਨੀਲੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ, ਅਧਿਆਪਕਾਂ ਮਾਪਿਆਂ, ਐਸ.ਐਮ.ਸੀ. ਅਤੇ ਸਮੂਹ ਪੰਚਾਇਤ ਵੱਲੋਂ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਤੇ ਪੀ.ਏ.ਡੀ. ਬੈਂਕ ਸੁਨਾਮ ਦੇ ਚੇਅਰਮੈਨ ਸ਼੍ਰੀ ਚਮਕੌਰ ਸਿੰਘ ਮੌਰਾਂ ਵਾਲੀ ਅਤੇ ਡਾਇਰੈਕਟਰ ਸ਼੍ਰੀ ਹਰਪਾਲ ਸਿੰਘ ਖਡਿਆਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਉਹਨਾਂ ਨੇ ਸਾਇਕਲ ਵੰਡਣ ਦੀ ਰਸਮ ਅਦਾ ਕਰਦੇ ਹੋਏ ਪੰਜਾਬ ਸਰਕਾਰ ਦੀ ਗਿਆਰਵੀਂ ਅਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਦੇਣ ਦੀ ਸਕੀਮ ਦੀ ਭਰਪੂਰ ਪ੍ਰਸ਼ੰਸਾ ਕੀਤੀ । ਮੰਚ ਸੰਚਾਲਨ ਦੀ ਜਿੰਮੇਵਾਰੀ ਨਿਭਾਉਂਦੇ ਸ਼੍ਰੀ ਬਲਜੀਤ ਸਿੰਘ ਪੰਜਾਬੀ ਮਾਸਟਰ

ਨੇ ਕਿਹਾ ਕਿ ਇਨ੍ਹਾਂ ਸਾਇਕਲਾਂ ਦੀ ਵਰਤੋਂ ਕਰਕੇ ਵਿਦਿਆਰਥਣਾਂ ਨੂੰ ਸਕੂਲ ਆਉਣ ਜਾਣ ਦੀ ਸੌਖ ਰਹੇਗੀ। ਸਮਾਰੋਹ ਨੂੰ ਸੰਬੋਧਨ ਕਰਦੇ ਪ੍ਰਿੰਸੀਪਲ ਸ਼੍ਰੀ ਰਾਜਿੰਦਰ ਸ਼ਰਮਾ ਨੇ ਸਕੂਲ ਦੇ ਵਿਕਾਸ ਦੇ ਕੰਮਾਂ ਦਾ ਜ਼ਿਕਰ ਕਰਦੇ ਹੋਏ ਸਕੂਲ ਵਿੱਚ ਕਿੱਤਾ ਮੁਖੀ ਸਿੱਖਿਆ ਦੀਆਂ ਟਰੇਡਾਂ ਹੈਲਥ ਕੇਅਰ ਅਤੇ ਸਕਿਉਰਟੀ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਰਪੰਚ ਸ਼੍ਰੀ ਰਛਪਾਲ ਸਿੰਘ ਪਾਲੀ ਨੇ ਇਸ ਮੌਕੇ ਤੇ ਆਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਕੂਲ ਦੇ ਵਿਕਾਸ ਲਈ ਸਹਿਯੋਗ ਦੇਣ ਦਾ ਯਕੀਨ ਦੁਆਇਆ। ਸੀਨੀਅਰ ਲੈਕਚਰਾਰ ਸ਼੍ਰੀ ਅਸ਼ੋਕ ਕੁਮਾਰ ਚੋਹਾਨ ਜੀ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਕਿਹਾ ਕਿ ਸਮੂਹ ਸਟਾਫ਼ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਅਤੇ ਸਕੂਲ ਦੀ ਦਿੱਖ ਸੁੰਦਰ ਬਣਾਉਣ ਦਾ ਸਿਰਤੋੜ ਯਤਨ ਕਰਦਾ ਰਹੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਪੰਚ ਰਛਪਾਲ ਸਿੰਘ ਪਾਲੀ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਸ਼ੇਰ ਸਿੰਘ ਸੂਬੇਦਾਰ, ਜਸਵੰਤ ਸਿੰਘ ਨੰਬਰਦਾਰ, ਗੁਰਬਚਨ ਸਿੰਘ, ਜਗਤਾਰ ਸਿੰਘ ਆਦਿ ਪਤਵੰਤੇ ਸੱਜਣਾਂ ਤੋਂ ਇਲਾਵਾ ਸਮੂਹ ਸਟਾਫ਼ ਰਾਜ ਖਿਪਲਾ, ਅਨੂ ਗੋਇਲ, ਬਲਜੀਤ ਸਿੰਘ, ਅੰਜਨਾ ਰਾਣੀ, ਸੁਨੀਤਾ ਸ਼ਰਮਾ, ਰਵਨੀਨ ਕੌਰ, ਜਸਬੀਰ ਕੌਰ, ਰਮਾਕਾਂਤ ਕਟਾਰਾ, ਕੁਲਵਿੰਦਰ ਸਿੰਘ, ਚਿੰਤਨ ਸ਼ਰਮਾ, ਸੰਜੀਵ ਬਾਂਸਲ, ਰਾਜ ਸਿੰਘ, ਜਸਵਿੰਦਰ ਸਿੰਘ ਮੌਜੂਦ ਸਨ ।

WRITTEN BY