Skip to content
Independent perspectives. Global stories.
BREAKING

ਹਰਿਆਣਾ ਕਮੇਟੀ ਸਮਰਥਕਾਂ ਵੱਲੋਂ ਧਰਨਾ

Share this story

ਚੰਡੀਗੜ੍ਹ, 3 ਅਗਸਤ (ਪੀ. ਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਰਿਆਣਾ ਦੇ ਗੁਰਦੁਆਰਿਆਂ ਦਾ ਕੰਟਰੋਲ ਆਪਣੇ ਹੱਥ ਲੈਣ ਦੀ ਜ਼ਿੱਦ ‘ਤੇ ਅੱਜ ਦੂਜੇ ਦਿਨ ਵੀ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਕਾਂ ਅਤੇ ਆਗੂਆਂ ਵੱਲੋਂ ਕੁਰੂਕਸ਼ੇਤਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਧਰਨਾ ਲਾਇਆ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਵੱਲੋਂ ਹਰਿਆਣਾ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ ਵੱਲੋਂ ਵੱਖਰੀ ਕਮੇਟੀ ਲਈ ਪਾਸ ਕੀਤੇ ਗਏ ਅਸਵਿੰਧਾਨਿਕ ਬਿਲ ‘ਤੇ ਦੁਬਾਰਾ ਸਮੀਖਿਆ ਕੀਤੀ ਜਾਵੇ। ਹਰਿਆਣਾ ਪੁਲਿਸ ਵੱਲੋਂ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।

WRITTEN BY