Skip to content
Independent perspectives. Global stories.
BREAKING

ਹਾਫਿਜ਼ ਸਈਦ ਨੇ ਕੰਟਰੋਲ ਰੇਖਾਂ ਤੇ ਸਰਹੱਦ ਨਾਲ ਕਈ ਰੈਲੀਆਂ ਕੀਤੀਆਂ

Share this story

Page-1_19 ਨਵੀਂ ਦਿੱਲੀ, 5 ਅਗਸਤ (ਪੀ. ਟੀ. ਆਈ.)-ਲਸ਼ਕਰੇ ਤਾਇਬਾ ਦੇ ਬਾਨੀ ਅਤੇ ਮੁੰਬਈ ਅੱਤਵਾਦੀ ਹਮਲਿਆਂ ਦੇ ਮੁੱਖ ਦੋਸ਼ੀ ਹਾਫਿਜ਼ ਸਈਦ ਜੰਮੂ ਤੇ ਕਸ਼ਮੀਰ ਵਿਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਨਾਲ ਰੈਲੀਆਂ ਕੀਤੀਆਂ ਹਨ ਜਿਨ੍ਹਾਂ ਵਿਚ ਉਸ ਨੇ ਭਾਰਤ ਦੀ ਰੱਜ ਕੇ ਅਲੋਚਨਾ ਕੀਤੀ ਹੈ। ਲੋਕ ਸਭਾ ਵਿਚ ਇੱਕ ਲਿਖਤੀ ਜਵਾਬ ਵਿਚ ਗ੍ਰਹਿ ਰਾਜ ਮੰਤਰੀ ਕਿਰੇਨ ਰਿਜੀਜੂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਈਦ ਅੰਤਰਰਾਸ਼ਟਰੀ ਸਰਹੱਦ ਅਤੇ ਕੰਟਰੋਲ ਰੇਖਾ ਦੇ ਨਾਲ ਨਾਲ ਕਈ ਥਾਵਾਂ ‘ਤੇ ਗਿਆ ਸੀ। ਸ੍ਰੀ ਰਿਜੀਜੂ ਨੇ ਦੱਸਿਆ ਕਿ ਇਨ੍ਹਾਂ ਫੇਰੀਆਂ ਦੌਰਾਨ ਸਈਦ ਨੇ ਕਈ ਰੈਲੀਆਂ ਨੂੰ ਸੰਬੋਧਨ ਕੀਤਾ ਜਿਸ ਵਿਚ ਉਸ ਨੇ ਭਾਰਤ ਦੀ ਰੱਜ ਕੇ ਅਲੋਚਨਾ ਕੀਤੀ।

WRITTEN BY