Skip to content
Independent perspectives. Global stories.
BREAKING

ਬਲਕਾਰ ਸਿੱਧੂ ਤੇ ਸੰਦੀਪ ਹਾਂਡਾ ਆਮ ਆਦਮੀ ਪਾਰਟੀ ਚੋਂ ਬਰਖਾਸਤ

Share this story

ਚੰਡੀਗੜ੍ਹ, 6 ਅਗਸਤ (ਪੀ. ਟੀ)-  ਆਮ ਆਦਮੀ ਪਾਰਟੀ ਪੰਜਾਬ ਦੀ ਤਿੰਨ ਮੈਂਬਰੀ ਅਨੁਸ਼ਾਸ਼ਨ/ਸ਼ਿਕਾਇਤ ਨਿਵਾਰਨ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਫੈਸਲਾ ਲੈਂਦਿਆਂ ਹੋਇਆ ਸ.ਬਲਕਾਰ ਸਿੰਘ ਸਿੱਧੂ ਵਾਸੀ ਪੂਹਲਾ ਜ਼ਿਲ੍ਹਾ ਬਠਿੰਡਾ ਨੂੰ ਅਤੇ ਸ਼੍ਰੀ ਸੰਦੀਪ ਹਾਂਡਾ ਵਾਸੀ ਫਰੀਦਕੋਟ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ।ਇਸ ਫੈਸਲੇ ਨਾਲ ਇੰਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਖਾਰਜ ਕੀਤਾ ਜਾਂਦਾ ਹੈ।ਇਸ ਸੰਬੰਧੀ ਆਮ ਆਦਮੀ ਪਾਰਟੀ ਦੀ ਅਨੁਸ਼ਾਸ਼ਨ/ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਮੀਟਿੰਗ ਵਿੱਚ ਜਿਸ ਵਿੱਚ ਸ.ਗੁਲਸ਼ਨ ਛਾਬੜਾ, ਹਰਦੀਪ ਸਿੰਘ ਕਿੰਗਰਾ ਅਤੇ ਡਾ.ਦਲਜੀਤ ਸਿੰਘ ਨੇ ਸ਼ਿਰਕਤ ਕੀਤੀ ਅਤੇ ਕਾਫੀ ਵਿਚਾਰ-ਵਟਾਂਦਰੇ ਤੋਂ ਬਾਅਦ ਫੈਲਸਾ ਕੀਤਾ ਕਿ ਉਕਤ ਦੋਨੋਂ ਮੈਂਬਰਾਂ ਨੂੰ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ।ਪ੍ਰੈਂਸ ਨੂੰ ਜਾਰੀ ਇੱਕ ਲਿਖਤੀ ਬਿਆਨ ਵਿੱ

ਚ ਹਰਦੀਪ ਸਿੰਘ ਕਿੰਗਰਾ ਨੇ ਦੱਸਿਆ ਕਿ ਬਲਕਾਰ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਦੀ ਅਧਿਕਾਰਿਤ ਮੈਂਬਰ ਬੀਬੀ ਬਲਜਿੰਦਰ ਕੌਰ ਦੇ ਵਿਰੁੱਧ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜਨ ਕਾਰਨ ਉਸ ਵਿਰੁੱਧ ਇਹ ਫੈਸਲਾ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼੍ਰੀ ਸੰਦੀਪ ਹਾਂਡਾ ਨੇ ਵੀ ਬਲਕਾਰ ਸਿੱਧੂ ਦੀ ਸ਼ਰੇਆਮ ਮਦਦ ਕੀਤੀ ਹੈ, ਸ਼੍ਰੀ ਸੰਦੀਪ ਹਾਂਡਾ ਜਿਹੜੇ ਕਿ ਆਮ ਆਦਮੀ ਪਾਰਟੀ ਦੇ ਸਟੇਟ ਓਰਗੇਨਾਈਜੇਸ਼ਨ ਕਮੇਟੀ ਦੇ ਮੈਂਬਰ ਸਨ ਅਤੇ ਜ਼ਿੰਨ੍ਹਾਂ ਨੂੰ ਮਿਸ਼ਨ ਵਿਸਥਾਰ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਜ਼ੁੰਮੇਵਾਰੀ ਸੌਂਪੀ ਗਈ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ‘ਤੇ ਪਾਰਟੀ ਵਿੱਚੋਂ ਖਾਰਜ ਕਰ ਦਿੱਤਾ ਗਿਆ ਹੈ।

WRITTEN BY