ਬਰਨਾਲਾ, 8 ਅਗਸਤ (ਕੁਲਦੀਪ ਸੂਦ)- ਨੇੜਲੇ ਪਿੰਡ ਠੀਕਰੀਵਾਲਾ ਵਿਖੇ ਅੱਜ ਸਵੇਰੇ ਖੇਤ ‘ਚ ਕੰਮ ਕਰਦੇ ਕਿਸਾਨ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਜਾਣਕਾਰੀ ਅਨੁਸਾਰ ਨਿਰਭੈ ਸਿੰਘ (45) ਪੁੱਤਰ ਅਜੈਬ ਸਿੰਘ ਵਾਸੀ ਠੀਕਰੀਵਾਲ ਅੱਜ ਸਵੇਰੇ ਕਰੀਬ ਸਾਢੇ ਕੁ 6 ਵਜੇ ਆਪਣੇ ਖੇਤ ਵਿਚ ਕੰਮ ਕਰ ਰਿਹਾ ਸੀ ਕਿ ਜਦ ਅਚਾਨਕ ਮੋਟਰ ਬੰਦ ਹੋ ਗਈ ਤਾਂ ਜਦ ਉਸ ਨੇ ਦੁਬਾਰਾ ਮੋਟਰ ਚਲਾਉਣ ਲਈ ਸਟਾਰਟਰ ਨੂੰ ਹੱਥ ਲਾਇਆ ਤਾਂ ਉਸ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਲਈ ਲਿਆਂਦਾ ਗਿਆ ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਕਿਸਾਨ ਨਿਰਭੈ ਸਿੰਘ ਮ੍ਰਿਤਕ ਕਰਾਰ ਦੇ ਦਿੱਤਾ
। ਪੁਲਿਸ ਥਾਣਾ ਸਦਰ ਦੇ ਥਾਣੇਦਾਰ ਸ: ਦਰਸ਼ਨ ਸਿੰਘ ਅਤੇ ਹੌਲਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਉਪਰੰਤ 174 ਦੀ ਕਾਰਵਾਈ ਕਰ ਕੇ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।



