Skip to content
Independent perspectives. Global stories.
BREAKING

ਰੱਖੜੀ ਮੌਕੇ ਪੰਜਾਬ ਦੀਆਂ ਜੇਲਾਂ ਵਿੱਚ ਵਿਸ਼ੇਸ਼ ਪ੍ਰਬੰਧ : ਠੰਡਲ

Share this story

ਭੈਣਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਨ੍ਹ ਸਕਣਗੀਆਂ ਰੱਖੜੀ
Page-1_31 ਚੰਡੀਗੜ੍ਹ, 8 ਅਗਸਤ (ਪੀ. ਟੀ)- ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਰੱਖਣੀ ਬੰਨਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਭੈਣਾਂ ਆਪਣੇ ਭਰਾਵਾਂ ਦੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖੜੀ ਬੰਨ੍ਹ ਸਕਣਗੀਆਂ। ਪੰਜਾਬ ਦੇ ਜੇਲ੍ਹ ਮੰਤਰੀ ਸ੍ਰੀ ਸੋਹਣ ਸਿੰਘ ਠੰਡਲ ਨੇ ਰੱਖਣੀ ਮੌਕੇ ਜੇਲਾਂ ਵਿੱਚ ਵਿਸ਼ੇਸ਼ ਪ੍ਰਬੰਧ ਕਰਨ ਲਈ ਸਮੂਹ ਜੇਲ ਸੁਪਰਡੈਂਟਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਜੇਲ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵਿਜਿਟਰਜ਼ ਨੂੰ ਜੇਲਾਂ ਵਿੱਚ ਆਉਣ ਦੀ ਆਗਿਆ ਦੇਣ ਤਾਂ ਕਿ ਭੈਣਾਂ ਆਪਣੇ ਭਰਾਵਾਂ ਦੇ ਰੱਖੜੀ ਬੰਨ੍ਹ ਸਕਣ ਪਰ ਇਸ ਦੌਰਾਨ ਸਖਤ ਸੁਰੱਖਿਆ ਕਾਨੂੰਨਾਂ ਦੀ ਅਣਦੇਖੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੱਖੜੀ ਭਾਰਤ ਦਾ ਮਹੱਤਵਪੂਰਨ ਤਿਊਹਾਰ ਹੈ ਜੋ ਭੈਣਾਂ ਦੇ ਭਰਾਵਾਂ ਨਾਲ ਅਟੁੱਟ ਪਿਆਰ ਦੀ ਤਰਜ਼ਮਾਨੀ ਕਰਦਾ ਹੈ।

WRITTEN BY